28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਾਭਾ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਰਸਤੇ ਵਿਚ ਸੰਗਤਾਂ ਵਲੋਂ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ

ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਸਮਾਜਿਕ ਸਮਰਸਤਾ ਮੰਚ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਪ੍ਰਧਾਨ ਓਮ ਪ੍ਰਕਾਸ਼ ਠੇਕੇਦਾਰ ਦੀ ਦੇਖ ਰੇਖ ਵਿਚ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਵਰ੍ਹੇ ਦੇ ਪਾਵਨ ਅਵਸਰ ‘ਤੇ ਸ਼ਹਿਰ ਵਿਚ ਇਕ ਵਿਸ਼ਾਲ ਅਤੇ ਅਲੌਕਿਕ ਸ਼ੋਭਾ ਯਾਤਰਾ ਸਜਾਈ ਗਈ। ਇਸ ਸ਼ੋਭਾ ਯਾਤਰਾ ਨੂੰ ਰਵਾਨਾ ਕਰਨ ਝੰਡੀ ਦੇਣ ਦੀ ਰਸਮ ਉੱਘੇ ਸਮਾਜ ਸੇਵੀ ਅਤੇ ਭਾਜਪਾ ਆਗੂ ਲੇਖਰਾਜ ਰਾਣਾ ਵੱਲੋਂ ਆਪਣੇ ਕਰ-ਕਮਲਾਂ ਨਾਲ ਨਿਭਾਈ ਗਈ।

Ad Position 21
No active advertisement
ਨਾਭਾ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਸਵਾਗਤ ਕਰਦੇ ਹੋਏ ਲੇਖਰਾਜ ਰਾਣਾ, ਓਮ ਪ੍ਰਕਾਸ਼ ਗਰਗ, ਅਮਰ ਸਿੰਘ ਟੋਡਰਵਾਲ, ਮੱਖਣ ਸਿੰਘ ਲਾਲਕਾ। ਤਸਵੀਰ : ਵਰਿੰਦਰ ਵਰਮਾ 29-11-2026
ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਸਮਾਜਿਕ ਸਮਰਸਤਾ ਮੰਚ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਪ੍ਰਧਾਨ ਓਮ ਪ੍ਰਕਾਸ਼ ਠੇਕੇਦਾਰ ਦੀ ਦੇਖ ਰੇਖ ਵਿਚ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਵਰ੍ਹੇ ਦੇ ਪਾਵਨ ਅਵਸਰ ‘ਤੇ ਸ਼ਹਿਰ ਵਿਚ ਇਕ ਵਿਸ਼ਾਲ ਅਤੇ ਅਲੌਕਿਕ ਸ਼ੋਭਾ ਯਾਤਰਾ ਸਜਾਈ ਗਈ। ਇਸ ਸ਼ੋਭਾ ਯਾਤਰਾ ਨੂੰ ਰਵਾਨਾ ਕਰਨ ਝੰਡੀ ਦੇਣ ਦੀ ਰਸਮ ਉੱਘੇ ਸਮਾਜ ਸੇਵੀ ਅਤੇ ਭਾਜਪਾ ਆਗੂ ਲੇਖਰਾਜ ਰਾਣਾ ਵੱਲੋਂ ਆਪਣੇ ਕਰ-ਕਮਲਾਂ ਨਾਲ ਨਿਭਾਈ ਗਈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਅਤੇ ਸਾਰੀਆਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸੇਧ ਲੈਣੀ ਚਾਹੀਦੀ ਹੈ ਤੇ ਉਨ੍ਹਾਂ ਦੇ ਦਰਸਾਏ ਹੋਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦਾ ਬੇਗਮਪੁਰਾ ਸ਼ਹਿਰ ਵਸਾਇਆ ਜਾ ਸਕੇ। ਇਸ ਮੌਕੇ ਰਗਵਰ ਪੂਰੀ ਮਾਝੀ ਵਾਲੇ, ਰੇਖਾ ਦੀਦੀ ਬ੍ਰਹਮ ਕੁਮਾਰੀ ਆਸ਼ਰਮ, ਮਹੰਤ ਗੋਗਾ ਤਪੀਆ ਵਾਲੇ, ਮਹੰਤ ਮੁਨੀ ਬਾਗਰੀਆਂ ਵਾਲੇ, ਗਿਰੀ ਜੀ ਮਹਾਰਾਜ ਮਨਸਾ ਦੇਵੀ ਮੰਦਰ ਤੋ ਸ਼ੋਭਾ ਯਾਤਰਾ ਵਿਚ ਸ਼ਮੂਲੀਅਤ ਕੀਤੀ। ਇਹ ਸ਼ੋਭਾ ਯਾਤਰਾ ਸਥਾਨਕ ਪਟਿਆਲਾ ਗੇਟ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਗੁਰਦੁਆਰਾ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਸਾਹਮਣੇ ਨਵੀਂ ਅਨਾਜ ਮੰਡੀ ਮਾਲੇਰਕੋਟਲਾ ਰੋਡ, ਬੌੜਾਂ ਗੇਟ ਨਾਭਾ ਵਿਖੇ ਪਹੁੰਚ ਕੇ ਸੰਪੰਨ ਹੋਈ। ਇਸ ਮੌਕੇ ਰਸਤੇ ਵਿੱਚ ਸੰਗਤਾਂ ਵਲੋਂ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਸ਼ੋਭਾ ਯਾਤਰਾ ਦੀ ਸਮਾਪਤੀ ਮੌਕੇ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ, ਨਾਭਾ ਦੇ ਪ੍ਰਧਾਨ ਰਾਮ ਸਿੰਘ ਮਹਿਮੀ, ਜਨਰਲ ਸਕੱਤਰ ਅਮਰ ਸਿੰਘ ਟੋਡਰਵਾਲ ਅਤੇ ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਯਾਤਰਾ ਵਿਚ ਸ਼ਾਮਲ ਸੰਗਤਾਂ ਅਤੇ ਪ੍ਰਬੰਧਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਪਰੰਤ ਗੁਰਬਚਨ ਸਿੰਘ ਮੋਖਾ ਵਲੋਂ ਗੁਰੂ ਰਵਿਦਾਸ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੋਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਆਈਆਂ ਹੋਈਆਂ ਸ਼ਖਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਮਲਕੀਤ ਗਰੁੱਪ ਐਮਡੀ ਚਰਨ ਸਿੰਘ, ਭਾਜਪਾ ਪਾਰਟੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕੈਂਥ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਬਬਲੂ ਖੋਰਾ, ਪੰਡਿਤ ਲਲਿਤ ਸ਼ਰਮਾ, ਭਾਜਪਾ ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਕੌਂਸਲਰ ਯਾਦਵਿੰਦਰ ਯਾਦੂ, ਰਜਨੀਸ਼ ਸੋਨੂ ਨਾਭਾ, ਗਿਰਧਾਰੀ ਲਾਲ ਬਾਂਸਲ, ਰਵਿੰਦਰ ਸਿੰਘ, ਗੁਰਮੁਖ ਸਿੰਘ ਤੁੰਗਾਂ, ਹੰਸ ਰਾਜ ਮਹਿਮੀ, ਮਲਕੀਤ ਸਿੰਘ, ਮੁਕੰਦ ਸਿੰਘ, ਸਤਿੰਦਰ ਪਾਲ ਰਿੰਕੂ, ਭਗਵੰਤ ਸਿੰਘ, ਹਰਸ਼ ਬਲੱਡ ਡੋਨਰ ਸੋਸਾਇਟੀ ਪ੍ਰਧਾਨ ਭੁਵੇਸ਼ ਬਾਂਸਲ ਭਾਸ਼ੀ, ਇੰਦਰਰਾਜ ਨਈਅਰ, ਜਸਪਾਲ ਸਿੰਘ, ਬਲਵਿੰਦਰ ਸਿੰਘ ਰਵੀ ਕੌਂਸਲਰ, ਅਸ਼ਵਨੀ ਚੋਪੜਾ, ਪ੍ਰਧਾਨ ਰਾਹੁਲ ਸਿੰਗਲਾ, ਕਸ਼ਿਸ਼ ਨਰੂਲਾ, ਤਰੁਣ ਗੁਪਤਾ, ਮੋਹਨ ਲਾਲ ਮਿੱਤਲ, ਗੌਰਵ ਜਲੋਟਾ, ਕਮਲਜੀਤ ਸਿੰਘ ਰੱਖੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਦੋ ਵਿਅਕਤੀਆਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਭਾਦਸੋਂ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਕਰਵਾਇਆ
Ad Position 24