29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਚਮਕੌਰ ਸਾਹਿਬ ਵਿਖੇ ਤੇਜ਼ ਰਫ਼ਤਾਰ ਕਾਰ ਵਲੋਂ ਮਾਰੀ ਫੇਟ ਨਾਲ ਸਕੂਟਰੀ ਚਾਲਕ ਦੀ ਮੌਤ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਨੇੜੇ ਵਾਪਰੇ ਇਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਕਾਰ ਵਲੋਂ ਸਕੂਟਰੀ ਸਵਾਰ ਨੂੰ ਮਾਰੀ ਫੇਟ ਕਾਰਨ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਪੀ. ਜੀ.

Ad Position 21
No active advertisement
ਅਜੀਤ ਡੈਸਕ 30-11-2026
ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਨੇੜੇ ਵਾਪਰੇ ਇਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਕਾਰ ਵਲੋਂ ਸਕੂਟਰੀ ਸਵਾਰ ਨੂੰ ਮਾਰੀ ਫੇਟ ਕਾਰਨ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਚ ਜ਼ੇਰੇ ਇਲਾਜ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ’ਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਟੈਂਟ ਦੀ ਦੁਕਾਨ ਕਰਦੇ ਸੁਰੇਸ਼ ਸਿੰਘ ਵਾਸੀ ਚਮਕੌਰ ਸਾਹਿਬ ਨੇ ਪੁਲਿਸ ਕੋਲ ਲਿਖਾਏ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਦਾ ਛੋਟਾ ਭਰਾ ਬਲਵਿੰਦਰ ਸਿੰਘ 47 ਸਾਲ ਕਿਸੇ ਕੰਮ ਲਈ ਫ਼ਤਿਹਪੁਰ ਆਪਣੀ ਐਕਟਿਵਾ ਤੇ ਜਾ ਰਿਹਾ ਸੀ ਤਾਂ ਸ੍ਰੀ ਚਮਕੌਰ ਸਾਹਿਬ ਦੀ ਮੰਡੀ ਕੋਲ ਇਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਫੋਰਡ ਕਾਰ ਚਾਲਕ ਵਲੋਂ ਲਾਪ੍ਰਵਾਹੀ ਨਾਲ ਗੱਡੀ ਉਨ੍ਹਾਂ ਦੀ ਸਾਈਡ ਲਿਆ ਕੇ ਬਲਵਿੰਦਰ ਸਿੰਘ ਦੀ ਸਕੂਟਰੀ ’ਚ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬਲਵਿੰਦਰ ਸਿੰਘ ਸੜਕ ’ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਸਕੂਟਰੀ ਦਾ ਵੀ ਨੁਕਸਾਨ ਹੋਇਆ। ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਕਾਰ ਚਾਲਕ ਗੱਡੀ ਛੱਡ ਮੌਕੇ ਤੋਂ ਫ਼ਰਾਰ ਹੋ ਗਿਆ। ਸੁਰੇਸ਼ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਦੇ ਪਿੱਛੇ ਆਪਣੇ ਮੋਟਰ ਸਾਈਕਲ ’ਤੇ ਆ ਰਿਹਾ ਸੀ ਉਸ ਨੇ ਬਲਵਿੰਦਰ ਸਿੰਘ ਨੂੰ ਲੋਕਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਮੁਹਾਲੀ ਦੇ ਫ਼ੇਜ਼-6 ਹਸਪਤਾਲ ਤੇ ਫਿਰ ਪੀ. ਜੀ. ਆਈ. ਚੰਡੀਗੜ੍ਹ ਰੈਫ਼ਰ ਕੀਤਾ। ਇਲਾਜ ਦੌਰਾਨ ਬਲਵਿੰਦਰ ਸਿੰਘ ਨੇ ਦਮ ਤੋੜ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਰਡ ਨੰਬਰ 12 ਅਤੇ 15 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱ... ਅਗਲੀ ਖ਼ਬਰ ਸਪਾਰਕਲਿੰਗ ਸਕੂਲ ਪਾਤੜਾਂ ਦੇ 9 ਵਿਦਿਆਰਥੀਆਂ ਨੇ ‘ਐਫ.ਏ.ਪੀ ਪ੍ਰਾਈਡ ਆਫ ਸਕੂਲ਼ ਐਵਾਰਡ” ਕੀਤਾ ਹਾਸਿਲ ਭਾਰਤ ਦੇ 50 ਸਕੂਲਾ...
Ad Position 24