ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਰਡ ਨੰਬਰ 12 ਅਤੇ 15 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ
ਨਾਭਾ, 29 ਨਵੰਬਰ (ਵਰਿੰਦਰ ਵਰਮਾ)-ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਬਜ਼ੁਰਗਾਂ ਅਤੇ ਆਮ ਪਰਿਵਾਰਾਂ ਲਈ ਆਰਥਿਕ ਖਰਚਾ ਅਕਸਰ ਰਾਹ ਵਿਚ ਰੁਕਾਵਟ ਬਣ ਜਾਂਦਾ ਹੈ। ਅਜਿਹੇ ਲੋਕਾਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਦੀ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ 2 ਬੱਸਾ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।
ਨਾਭਾ, 29 ਨਵੰਬਰ (ਵਰਿੰਦਰ ਵਰਮਾ)-ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਬਜ਼ੁਰਗਾਂ ਅਤੇ ਆਮ ਪਰਿਵਾਰਾਂ ਲਈ ਆਰਥਿਕ ਖਰਚਾ ਅਕਸਰ ਰਾਹ ਵਿਚ ਰੁਕਾਵਟ ਬਣ ਜਾਂਦਾ ਹੈ। ਅਜਿਹੇ ਲੋਕਾਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਦੀ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ 2 ਬੱਸਾ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨਾਭਾ ਦੇ ਵਾਰਡ ਨੰਬਰ 12 ਅਤੇ 15 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਗੀ ਦਿੱਤੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀ ਆਸਥਾ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਸਾਧਨ ਹਨ ਪਰ ਕਈ ਵਾਰ ਆਰਥਿਕ ਮਜਬੂਰੀਆਂ ਕਾਰਨ ਲੋਕ ਚਾਹੁੰਦੇ ਹੋਏ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ। ਪੰਜਾਬ ਸਰਕਾਰ ਦੀ ਇਹ ਯੋਜਨਾ ਅਜਿਹੇ ਲੋਕਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਵਿਚ ਸਹਾਈ ਹੋ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਅਤੇ ਸ਼ਰਧਾਲੂ ਮੌਜੂਦ ਸਨ।