29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਚੋਣਾਂ ਵਿਚ ਕਰੇਗਾ ਵੱਡੀ ਜਿੱਤ ਹਾਸਿਲ-ਚੰਦੂਮਾਜਰਾ

ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਚੋਣਾਂ ਵਿਚ ਵੱਡੀ ਜਿੱਤ ਹਾਸਿਲ ਕਰੇਗਾ। ਉਨ੍ਹਾਂ ਹਿਕਾ ਕਿ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਜਿਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਲੋਕਾਂ ਦੇ ਮੁੱਦਿਆਂ ਨੂੰ ਚੁੱਕਿਆ ਅਤੇ ਲੋਕਾਂ ਤੇ ਵਿਸ਼ੇਸ ਤੌਰ ’ਤੇ ਮੁਲਾਜ਼ਮਾਂ ਨਾਲ ਹੋਣ ਵਾਲੀ ਧੱਕੇਸ਼ਾਹੀ ਦੇ ਵਿਰੋਧ ਵਿਚ ਡੱਟ ਲੋਕਾਂ ਦਾ ਸਾਥ ਦਿੱਤਾ, ਉਸ ਤੋਂ ਪਟਿਆਲਾ ਸ਼ਹਿਰ ਦੇ ਲੋਕਾਂ ਨੇ ਸਮਝ ਲਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 30-11-2026
ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਚੋਣਾਂ ਵਿਚ ਵੱਡੀ ਜਿੱਤ ਹਾਸਿਲ ਕਰੇਗਾ। ਉਨ੍ਹਾਂ ਹਿਕਾ ਕਿ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਜਿਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਲੋਕਾਂ ਦੇ ਮੁੱਦਿਆਂ ਨੂੰ ਚੁੱਕਿਆ ਅਤੇ ਲੋਕਾਂ ਤੇ ਵਿਸ਼ੇਸ ਤੌਰ ’ਤੇ ਮੁਲਾਜ਼ਮਾਂ ਨਾਲ ਹੋਣ ਵਾਲੀ ਧੱਕੇਸ਼ਾਹੀ ਦੇ ਵਿਰੋਧ ਵਿਚ ਡੱਟ ਲੋਕਾਂ ਦਾ ਸਾਥ ਦਿੱਤਾ, ਉਸ ਤੋਂ ਪਟਿਆਲਾ ਸ਼ਹਿਰ ਦੇ ਲੋਕਾਂ ਨੇ ਸਮਝ ਲਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰ ਸਕਦਾ ਹੈ। ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਤਾਂ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਵੀ ਵਾਂਝਾ ਕਰ ਦਿੱਤਾ ਸੀ, ਹਾਲਾਤ ਇਹ ਸਨ ਕਿ ਕਿਸੇ ਨੂੰ ਨਾਮਜਦਗੀ ਪੱਤਰ ਤੱਕ ਨਹੀਂ ਭਰਨ ਦਿੱਤੇ ਗਏ ਸਨ, ਜਿਸ ਤੋਂ ਬਾਅਦ ਮਾਣਯੋਗ ਸੁਪਰੀਮ ਕੋਰਟ ਨੇ ਸ਼ਹਿਰ ਦੇ 30 ਵਾਰਡਾਂ ਵਿਚ ਮੁੜ ਤੋਂ ਚੋਣ ਕਰਵਾਉਣ ਦੇ ਹੁਕਮ ਜਾਰੀ ਕੀਤੇ ਅਤੇ ਲੋਕਾਂ ਨੇ ਖੁਲ੍ਹ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਦੇ ਨਾਲ ਇਸ ਤਾਨਸਾਹੀ ਦੇ ਦੌਰ ਵਿਚ ਡਟ ਕੇ ਖੜ੍ਹਨ ਦੀ ਡਿਉਟੀ ਲਗਾਈ ਗਈ ਸੀ ਅਤੇ ਦੂਜਾ ਸ਼ਹਿਰ ਦੇ ਲੋਕਾਂ ਨੇ ਜਿਸ ਤਰ੍ਹਾਂ ਅਕਾਲੀ ਦਲ ਦਾ ਸਾਥ ਦਿੱਤਾ ਹੈ, ਉਸ ਨਾਲ ਸਾਡੀ ਸਾਰੀ ਹੀ ਲੀਡਰਸ਼ਿਪ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਸਨੋਰ ਦੇ ਇੰਚਾਰਜ਼ ਹਰਿੰਦਰਪਾਲ ਸਿੰਘ ਚੰਦੂਮਾਜਾਰ ਅਤੇ ਗੁਰਦੇਵ ਸਿੰਘ ਪੂਨੀਆ ਤੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਨੇ ਆਤਮ ਹੱਤਿਆ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਛੀਟਾਂਵਾਲਾ ਪੁਲਿਸ ਨੇ 65 ਤੇ 5 ਪੇਟੀਆਂ ਨਾਜਾਇਜ਼ ਸ਼ਰਾਬ ਅਤੇ ਗੱਡੀ ਸਮੇਤ ਇਕ ਵਿਅਕਤੀ ਨੂੰ ਫੜ ਕੇ ਕੀਤਾ ਮਾਮਲਾ ਦਰਜ
Ad Position 24