29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼ੀਸ਼ ਮਹਿਲ ਵਿਵਾਦ ਨੇ ਕੇਜਰੀਵਾਲ ਦੀ ਕਥਿਤ ਸਾਦਗੀ ਦਾ ਪਰਦਾਫਾਸ਼ ਹੋਇਆ - ਜਸਪਾਲ ਸਿੰਘ ਗੰਗਰੋਲੀ

ਸਨੌਰ, 29 ਨਵੰਬਰ (ਸੋਖਲ)–ਜ਼ਿਲ੍ਹਾ ਭਾਜਪਾ ਪ੍ਰਧਾਨ ਪਟਿਆਲਾ ਦਿਹਾਤੀ ਜਸਪਾਲ ਸਿੰਘ ਗੰਗਰੋਲੀ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਸ ਵਿਵਾਦ ਨੇ ਉਨ੍ਹਾਂ ਵਲੋਂ ਪੇਸ਼ ਕੀਤੇ ਜਾਂਦੇ ‘ਆਮ ਆਦਮੀ’ ਦੇ ਅਕਸ ਅਤੇ ਸਾਦਗੀ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਆਮ ਆਦਮੀ ਪਾਰਟੀ ਦੇ ਕਥਿਤ ਦੋਹਰੇ ਮਾਪਦੰਡਾਂ ਨੂੰ ਉਜਾਗਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-11-2026
ਸਨੌਰ, 29 ਨਵੰਬਰ (ਸੋਖਲ)–ਜ਼ਿਲ੍ਹਾ ਭਾਜਪਾ ਪ੍ਰਧਾਨ ਪਟਿਆਲਾ ਦਿਹਾਤੀ ਜਸਪਾਲ ਸਿੰਘ ਗੰਗਰੋਲੀ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਸ ਵਿਵਾਦ ਨੇ ਉਨ੍ਹਾਂ ਵਲੋਂ ਪੇਸ਼ ਕੀਤੇ ਜਾਂਦੇ ‘ਆਮ ਆਦਮੀ’ ਦੇ ਅਕਸ ਅਤੇ ਸਾਦਗੀ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਆਮ ਆਦਮੀ ਪਾਰਟੀ ਦੇ ਕਥਿਤ ਦੋਹਰੇ ਮਾਪਦੰਡਾਂ ਨੂੰ ਉਜਾਗਰ ਕੀਤਾ ਹੈ। ਜਸਪਾਲ ਸਿੰਘ ਗੰਗਰੋਲੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿਆਸਤ ਵਿੱਚ ਆਉਣ ਸਮੇਂ ਸਰਕਾਰੀ ਬੰਗਲਾ ਨਾ ਲੈਣ, ਵੈਗਨਆਰ ਕਾਰ ਵਿੱਚ ਸਫ਼ਰ ਕਰਨ ਅਤੇ ਵੀਆਈਪੀ ਸੱਭਿਆਚਾਰ ਖ਼ਤਮ ਕਰਨ ਵਰਗੇ ਵਾਅਦੇ ਕੀਤੇ ਸਨ। ਪਰ ਹੁਣ ‘ਸ਼ੀਸ਼ ਮਹਿਲ’ ਵਿਵਾਦ ਦੌਰਾਨ ਸਾਹਮਣੇ ਆਏ ਖ਼ਰਚਿਆਂ ਬਾਰੇ ਉਨ੍ਹਾਂ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਸਰਕਾਰੀ ਖ਼ਜ਼ਾਨੇ ਵਿਚੋਂ ਲਗਭਗ 59 ਕਰੋੜ ਰੁਪਏ ਆਲੀਸ਼ਾਨ ਝੂਮਰਾਂ, ਮਹਿੰਗੇ ਪਰਦਿਆਂ ਅਤੇ ਮਾਡਿਊਲਰ ਰਸੋਈ ਵਰਗੀਆਂ ਸਹੂਲਤਾਂ ’ਤੇ ਖ਼ਰਚ ਕੀਤੇ ਗਏ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪ੍ਰਮੁੱਖ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਤਰਜ਼ ’ਤੇ ‘ਸ਼ੀਸ਼ ਮਹਿਲ’ ਦੇ ਦਰਸ਼ਨਾਂ ਲਈ ਵੀ ਵਿਸ਼ੇਸ਼ ਯਾਤਰਾ ਸ਼ੁਰੂ ਕਰਨੀ ਚਾਹੀਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਲਈ ਕੇਜਰੀਵਾਲ ਦਾ ‘ਸ਼ੀਸ਼ ਮਹਿਲ’ ਕਿਸੇ ਤੀਰਥ ਸਥਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿੱਚੋਂ ਸਿਆਸੀ ਪ੍ਰਚਾਰ, ਸਿਆਸੀ ਲਾਲਸਾਵਾਂ ਅਤੇ ਨਿੱਜੀ ਐਸ਼ੋ-ਆਰਾਮ ਲਈ ਖ਼ਰਚ ਕੀਤੇ ਗਏ ਹਰ ਇਕ ਰੁਪਏ ਦਾ ਹਿਸਾਬ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੈਰਾ ਖੇਡਾਂ ਵਤਨ ਪੰਜਾਬ ਦੀਆਂ 2026 ਵਿਚ ਦੀਵਾਨ ਸਿੰਘ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਬੈਡਮਿੰਟਨ ਵਿਚ ਸੋਨ ਤਗਮਾ ਲੁਧਿਆ... ਅਗਲੀ ਖ਼ਬਰ ਸਾਬਕਾ ਕੌਂਸਲਰ ਨੇ ਆਤਮ ਹੱਤਿਆ ਕਰਨ ਦਾ ਕੀਤਾ ਐਲਾਨ
Ad Position 24