30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੁਕਤ ਪਬਲਿਕ ਸਕੂਲ ਵਿਖੇ ਸ਼ਾਨਦਾਰ ਸਾਲਾਨਾ ਸਮਾਗਮ ਨੇ ਦਰਸ਼ਕਾਂ ਦਾ ਮਨ ਮੋਹਿਆ

ਰਾਜਪੁਰਾ, 29 ਨਵੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 30-11-2026
ਰਾਜਪੁਰਾ, 29 ਨਵੰਬਰ (ਜੀ.ਪੀ. ਸਿੰਘ)-ਮੁਕਤ ਪਬਲਿਕ ਸਕੂਲ ਰਾਜਪੁਰਾ ਦਾ ਸਾਲਾਨਾ ਸਮਾਗਮ ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਦੀ ਦੇਖ-ਰੇਖ `ਚ ਮਨਾਇਆ ਗਿਆ। ਜਿਸ ਵਿਚ ਏ.ਜੀ.ਟੀ.ਐੱਫ. ਪੰਜਾਬ ਦੇ ਸੁਪਰਡੈਂਟ ਆਫ ਪੁਲਿਸ ਬਿਕਰਮਜੀਤ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਅਤੇ ਮੈਡਮ ਸਲੌਨੀ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਦਾ ਮੁਕਤ ਐਜੂਕੇਸ਼ਨਲ ਟਰੱਸਟ ਦੇ ਚੇਅਰਪਰਸਨ ਮੈਡਮ ਸੰਦੀਪ ਕੌਰ ਆਹਲੂਵਾਲੀਆ, ਪ੍ਰਧਾਨ ਮੈਡਮ ਮਨਦੀਪ ਕੌਰ ਆਹਲੂਵਾਲੀਆ ਪਾਹਵਾ, ਟਰੱਸਟੀ ਮੈਂਬਰ ਰੁਪਿੰਦਰ ਸਿੰਘ ਆਹਲੂਵਾਲੀਆ, ਮੈਡਮ ਤਪਿੰਦਰ ਕੌਰ, ਡਾਇਰੈਕਟਰ ਮੈਡਮ ਗਾਇਤਰੀ ਦੇਵੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਟਰੱਸਟ ਦੇ ਮੈਂਬਰਾਂ ਵਲੋਂ ਦੀਪ ਜਗਾ ਕੇ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ’ਚ ਬੱਚਿਆਂ ਨੇ ਕਰੀਬ 100 ਬੱਚਿਆਂ ਨੇ ਸ਼ਬਦ ਗਾਇਣ ਅਤੇ ਸ੍ਰੀ ਕ੍ਰਿਸ਼ਨ ਦੇ ਜੀਵਨ ’ਤੇ ਅਧਾਰਿਤ ਕ੍ਰਿਸ਼ਨ ਲੀਲਾ ਪੇਸ਼ ਕੀਤੀ ਗਈ। ਜਿਸ ਨੇ ਮਾਹੌਲ ਨੂੰ ਅਧਿਆਤਮਿਕਤਾ ਅਤੇ ਸ਼ਾਂਤੀ ਨਾਲ ਭਰ ਦਿੱਤਾ। ਇਸ ਤੋਂ ਬਾਅਦ ਅੰਗ੍ਰੇਜੀ ਨਾਟਕ ਰਾਹੀਂ ਸਿਹਤਮੰਦ ਖਾਣ-ਪੀਣ ਦੀਆਂ ਅਪਣਾਉਣ ਅਤੇ ਭੋਜਨ ਦੀ ਬਰਬਾਦੀ ਰੋਕਣ ਤੇ ਬੱਚਤ ਦੇ ਮਹੱਤਵ ਬਾਰੇ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਵੀ ਗਾਏ। ਸਮਾਗਮ ਦੌਰਾਨ ਬੱਚਿਆਂ ਦੇ ਮਾਰਸ਼ਲ ਆਰਟ ਪ੍ਰਦਰਸ਼ਨ ਨੇ ਵਿਦਿਆਰਥੀਆਂ ’ਚ ਆਤਮ ਵਿਸ਼ਵਾਸ਼, ਅਨੁਸ਼ਾਸ਼ਨ ਅਤੇ ਸ਼ਰੀਰਕ ਸ਼ਕਤੀ ਭਰ ਦਿੱਤੀ । ਇਸ ਦੌਰਾਨ ਮੁੱਖ ਮਹਿਮਾਨ ਬਿਕਰਮਜੀਤ ਸਿੰਘ ਬਰਾੜ ਨੇ ਆਪਣੇ ਪਹਿਲਾਂ ਪ੍ਰਿੰਸੀਪਲ, ਟਰੱਸਟ ਮੈਂਬਰ, ਸਟਾਫ ਅਤੇ ਵਿਦਿਆਰਥੀਆਂ ਨੂੰ ਸਲਾਨਾ ਸਮਾਗਮ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਹੋ ਕੇ ਕਿਹਾ ਕਿ ਬੱਚਿਆਂ ਨੂੰ ਪਹਿਲਾਂ ਅਨੁਸ਼ਾਸ਼ਨ ’ਚ ਰਹਿ ਕੇ ਆਪਣਾ ਟੀਚਾ ਮਿੱਥਣਾ ਚਾਹੀਦਾ ਹੈ ਤੇ ਫੇਰ ਉਸ ਟੀਚੇ ਦੀ ਪ੍ਰਾਪਤੀ ਲਈ ਦਿਨ-ਰਾਤ ਇਕ ਕਰਕੇ ਮਿਹਨਤ ਕਰਕੇ ਉਸ ਦੀ ਪ੍ਰਾਪਤੀ ਕਰਨੀ ਚਾਹੀਦੀ ਹੈ। ਸਮਾਗਮ ਦੌਰਾਨ ਸਾਰਾ ਸਾਲ ’ਚ ਬੱਚਿਆਂ ਵਲੋਂ ਵਿਦਿਅਕ, ਖੇਡਾਂ ’ਚ ਮਾਰੀਆਂ ਮੱਲਾਂ ਲਈ ਐੱਸ.ਪੀ. ਬਰਾੜ ਦੇ ਹੱਥੋਂ ਪੁਰਸਕਾਰ ਦੇ ਕੇ ਸਨਮਾਨਿਤ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਐੱਸ.ਪੀ. ਬਰਾੜ ਅਤੇ ਮੈਡਮ ਸਲੌਨੀ ਬਰਾੜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜੇ.ਸੀ.ਬੀ. ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ਹੇਠਾਂ ਦੱਬ ਕੇ ਮਾਰਨ ਦੀ ਕੋਸ਼ਿਸ਼, ਚਾਰ ਆਪ੍ਰੇਟਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੈਰਾ ਖੇਡਾਂ ਵਤਨ ਪੰਜਾਬ ਦੀਆਂ 2026 ਵਿਚ ਦੀਵਾਨ ਸਿੰਘ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਬੈਡਮਿੰਟਨ ਵਿਚ ਸੋਨ ਤਗਮਾ ਲੁਧਿਆ...
Ad Position 24