29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬਾਬੂ ਕਬੀਰ ਦਾਸ ਨੇ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ’ਚ ਕੀਤੀ ਸ਼ਮੂਲੀਅਤ

ਪਾਤੜਾਂ, 29 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਹਲਕਾ ਸ਼ਤੁਾਰਣਾਂ ਦੇ ਮੁਖੀ ਬਾਬੂ ਕਬੀਰ ਦਾਸ ਨੇ ਪਿੰਡ ਕੁਲਾਰਾਂ ਦੇ ਸਜੇ ਦੀਵਾਨਾਂ ਵਿਚ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਦੀਵਾਨਾਂ ਦੌਰਾਂਨ ਲੋੜਵੰਦ ਲੜਕੀਆਂ ਦੇ ਕੀਤੇ ਗਏ ਵਿਆਹਾਂ ਵਿਚ ਮਾਇਕ ਸਹਾਇਤਾ ਦੇ ਕੇ ਯੋਗਦਾਨ ਪਾਇਆ ਗਿਆ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਦੱਸਿਆ ਕਿ ਪਿੰਡ ਕੁਲਾਰਾਂ ਦੀ ਸੰਗਤ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਵਾਲਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਪਾਤੜਾਂ, 29 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਹਲਕਾ ਸ਼ਤੁਾਰਣਾਂ ਦੇ ਮੁਖੀ ਬਾਬੂ ਕਬੀਰ ਦਾਸ ਨੇ ਪਿੰਡ ਕੁਲਾਰਾਂ ਦੇ ਸਜੇ ਦੀਵਾਨਾਂ ਵਿਚ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਦੀਵਾਨਾਂ ਦੌਰਾਂਨ ਲੋੜਵੰਦ ਲੜਕੀਆਂ ਦੇ ਕੀਤੇ ਗਏ ਵਿਆਹਾਂ ਵਿਚ ਮਾਇਕ ਸਹਾਇਤਾ ਦੇ ਕੇ ਯੋਗਦਾਨ ਪਾਇਆ ਗਿਆ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਦੱਸਿਆ ਕਿ ਪਿੰਡ ਕੁਲਾਰਾਂ ਦੀ ਸੰਗਤ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਵਾਲਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ।ਇਸ ਤੋਂ ਇਲਾਵਾ ਸੰਗਤਾਂ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲ਼ੜਕੀਆਂ ਦੇ ਵਿਆਹ ਕੀਤੇ ਗਏ।ਇਸ ਮੌਕੇ ਬਾਬੂ ਕਬੀਰ ਦਾਸ ਨੇ ਆਪਣੇ ਵਲੋਂ ਹਿੱਸਾ ਪਾਏ ਜਾਣ ਮਗਰੋਂ ਕਿਹਾ ਕਿ ‘ਨੌਜਵਾਨ ਸਮਾਜ ਸੇਵਾ ਐਂਡ ਵੈਲਫੇਅਰ ਕਲੱਬ ਕਮੇਟੀ” ਵਲੋਂ ਧਾਰਿਮਕ ਦੀਵਾਨ ਸਜਾ ਕੇ ਜਿੱਥੇ ਇਲਾਕੇ ਦੀ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਹੈ ਉੱਥੇ ਹੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਕੇ ਇਕ ਬਹੁਤ ਵੱਡਾ ਪੁੰਨ ਦਾ ਕੰਮ ਕੀਤਾ ਗਿਆ ਹੈ।‘ਨੌਜਵਾਨ ਸਮਾਜ ਸੇਵਾ ਐਂਡ ਵੈਲਫੇਅਰ ਕਲੱਬ ਕਮੇਟੀ” ਦੇ ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਕਮੇਟੀ ਮੈਬਰਾਂ ਵੱਲੋਂ ਬਾਬੂ ਕਬੀਰ ਦਾਸ ਵਲੋਂ ਪਾਏ ਗਏ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ।ਕਮੇਟੀ ਦੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਖਜਾਨਚੀ ਰਾਜ ਸਿੰਘ, ਪ੍ਰੈਸ ਸਕੱਤਰ, ਮਹਿੰਦਰ ਸਿੰਘ ਫੌਜੀ, ਸਲਾਹਕਾਰ ਬਲਲਵਿੰਦਰ ਸਿੰਘ, ਮੈਂਬਰ ਪ੍ਰਕਾਸ਼ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦਾ ਗੱਠਜੋੜ ਸਿਆਸੀ ਨਹੀਂ, ਸਗੋਂ ਮੌਕਾਪ੍ਰਸਤੀ ਦਾ ਮੇਲ ਹੈ-ਜਨਕ ਰਾਜ ਕਲਵਾਨੂੰ ਅਗਲੀ ਖ਼ਬਰ ਰਾਣਾ ਕੇ. ਪੀ. ਨੇ 2027 ਦੀ ਚੋਣ ਮੁਹਿੰਮ ਦਾ ਵਜਾਇਆ ਬਿਗਲ, ਵਕੀਲ ਭਾਈਚਾਰੇ ਤੋਂ ਮੰਗਿਆ ਸਹਿਯੋਗ
Ad Position 24