29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ –ਬਲਿਹਾਰ ਸਿੰਘ ਸ਼ਮਸਪੁਰ

ਭੁਨਰਹੇੜੀ, 29 ਨਵੰਬਰ (ਧਨਵੰਤ ਸਿੰਘ)-ਪੰਜਾਬ ਸਟੇਟ ਕੋਆਪਰੇਟਿਵ ਸਹਿਕਾਰੀ ਬੈਂਕ ਦੇ ਡਾਇਰੈਕਟਰ ਅਤੇ ਹਲਕਾ ਸਨੌਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਬਲਿਹਾਰ ਸਿੰਘ ਸ਼ਮਸ਼ਪੁਰ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ ਕੀਤੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮਹਿੰਗਾਈ ਅਤੇ ਖੇਤੀ ਲਾਗਤਾਂ ਦੇ ਲਗਾਤਾਰ ਵਧ ਰਹੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਇਸ ਮਾਮੂਲੀ ਵਾਧੇ ਨਾਲ ਕੋਈ ਵੱਡੀ ਆਰਥਿਕ ਰਾਹਤ ਨਹੀਂ ਮਿਲਣ ਵਾਲੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਮੀਦ ਸੀ, ਪੰਜਾਬ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਗੰਨੇ ਦਾ ਲਾਹੇਵੰਦ ਭਾਅ ਦੇਵੇਗੀ, ਪਰ 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ ਭਾਅ ਕਿਸਾਨਾਂ ਦੀਆਂ ਆਰਥਿਕ ਲੋੜਾਂ ਦੇ ਮੁਕਾਬਲੇ ਨਾਕਾਫ਼ੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਭੁਨਰਹੇੜੀ, 29 ਨਵੰਬਰ (ਧਨਵੰਤ ਸਿੰਘ)-ਪੰਜਾਬ ਸਟੇਟ ਕੋਆਪਰੇਟਿਵ ਸਹਿਕਾਰੀ ਬੈਂਕ ਦੇ ਡਾਇਰੈਕਟਰ ਅਤੇ ਹਲਕਾ ਸਨੌਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਬਲਿਹਾਰ ਸਿੰਘ ਸ਼ਮਸ਼ਪੁਰ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ ਕੀਤੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮਹਿੰਗਾਈ ਅਤੇ ਖੇਤੀ ਲਾਗਤਾਂ ਦੇ ਲਗਾਤਾਰ ਵਧ ਰਹੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਇਸ ਮਾਮੂਲੀ ਵਾਧੇ ਨਾਲ ਕੋਈ ਵੱਡੀ ਆਰਥਿਕ ਰਾਹਤ ਨਹੀਂ ਮਿਲਣ ਵਾਲੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਮੀਦ ਸੀ, ਪੰਜਾਬ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਗੰਨੇ ਦਾ ਲਾਹੇਵੰਦ ਭਾਅ ਦੇਵੇਗੀ, ਪਰ 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ ਭਾਅ ਕਿਸਾਨਾਂ ਦੀਆਂ ਆਰਥਿਕ ਲੋੜਾਂ ਦੇ ਮੁਕਾਬਲੇ ਨਾਕਾਫ਼ੀ ਹੈ। ਡਾਇਰੈਕਟਰ ਸ਼ਮਸ਼ਪੁਰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਅੱਜ ਦੋਹਰੀ ਮਾਰ ਝੱਲ ਰਿਹਾ ਹੈ। ਇੱਕ ਪਾਸੇ ਡੀਜ਼ਲ, ਖਾਦਾਂ, ਬੀਜਾਂ, ਕੀਟਨਾਸ਼ਕਾਂ, ਖੇਤੀ ਮਸ਼ੀਨਰੀ ਅਤੇ ਮਜ਼ਦੂਰੀ ਦੇ ਖਰਚੇ ਲਗਾਤਾਰ ਵਧ ਰਹੇ ਹਨ, ਦੂਜੇ ਪਾਸੇ ਫ਼ਸਲਾਂ ਦਾ ਮੁੱਲ ਉਨ੍ਹਾਂ ਦੀ ਮਿਹਨਤ ਅਤੇ ਲਾਗਤ ਦੇ ਅਨੁਕੂਲ ਨਹੀਂ ਮਿਲ ਰਿਹਾ। ਕਿਸਾਨ ਸਾਰਾ ਸਾਲ ਖੇਤਾਂ ਵਿਚ ਮਿਹਨਤ ਕਰਨ ਦੇ ਬਾਵਜੂਦ ਆਪਣੇ ਪਰਿਵਾਰ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵੀ ਸੰਘਰਸ਼ ਕਰ ਰਿਹਾ ਹੈ। ਬੱਚਿਆਂ ਦੀ ਪੜ੍ਹਾਈ, ਪਰਿਵਾਰ ਦਾ ਗੁਜ਼ਾਰਾ, ਸਿਹਤ ਸਹੂਲਤਾਂ ਅਤੇ ਹੋਰ ਜ਼ਿੰਮੇਵਾਰੀਆਂ ਨਿਭਾਉਣ ਲਈ ਉਸ ਨੂੰ ਕਰਜ਼ੇ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸ਼ਮਸ਼ਪੁਰ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਅੰਨਦਾਤਾ ਹੋਣ ਦੇ ਨਾਤੇ ਸਨਮਾਨ ਦੇ ਹੱਕਦਾਰ ਨਹੀਂ, ਸਗੋਂ ਉਸ ਦੀ ਮਿਹਨਤ ਦਾ ਉਚਿਤ ਮੁੱਲ ਮਿਲਣਾ ਵੀ ਲਾਜ਼ਮੀ ਹੈ। ਕਿਸਾਨੀ ਨੂੰ ਬਚਾਉਣ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਸਮੇਂ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਜ਼ਮੀਨੀ ਪੱਧਰ ਤੱਕ ਵਰਕਰਾਂ ਵਪਾਰੀਆਂ ਵਿਚ ਖੁਸ਼ੀ ਦੀ ਲਹਿਰ-ਨਰੇਸ਼ ਕੁਮਾਰ ਗਰਗ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ‘ਆਪ’ ਸਰਕਾਰ ਦੀ ਮੁੱਖ ਤਰਜੀਹ-ਹਰਚੰਦ ਸਿੰਘ ਬਰਸਟ
Ad Position 24