28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਦੁਆਰਾ ਤੰਬੂ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਪਾਠ ਦਾ ਭੋਗ ਪਾਇਆ ਮੈਨੇਜਰ ਨਿਰਮਲਜੀਤ ਸਿੰਘ ਨੇ ਸੰਗਤ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 22-01-2026
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦੀ ਯਾਦ 'ਚ ਮਾਘੀ ਜੋੜ ਮੇਲੇ ਦੇ ਸਾਰੇ ਕਾਰਜ ਸੁੱਖ ਸ਼ਾਂਤੀ ਨਾਲ ਸੰਪੂਰਨ ਹੋਣ 'ਤੇ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਗੁਰਦੁਆਰਾ ਤੰਬੂ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਕਰਵਾ ਕੇ ਭੋਗ ਪਾਇਆ ਗਿਆ | ਇਸ ਮੌਕੇ ਗ੍ਰੰਥੀ ਬਲਵੰਤ ਸਿੰਘ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਉਪਰੰਤ ਹੁਕਮਨਾਮਾ ਲਿਆ ਗਿਆ | ਇਸ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਭਾਈ ਜਗਬੀਰ ਸਿੰਘ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਤੇ ਸਮੂਹ ਸਟਾਫ਼ ਮੈਂਬਰਾਂ ਅਤੇ ਸੰਗਤ ਦੇ ਸਹਿਯੋਗ ਨਾਲ ਮਾਘੀ ਜੋੜ ਮੇਲੇ ਦੇ ਸਾਰੇ ਕਾਰਜ ਬਹੁਤ ਵਧੀਆ ਸੰਪੂਰਨ ਹੋਏ ਹਨ | ਸੰਗਤ ਦੀ ਦੇਸ਼-ਵਿਦੇਸ਼ ਵਿਚੋਂ ਲਗਾਤਾਰ ਆਮਦ ਰਹੀ ਅਤੇ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ | ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਧੀਆ ਪ੍ਰਬੰਧਾਂ ਸਦਕਾ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਈ |
Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਨੇ ਮੰਗ-ਪੱਤਰ ਸੌਂਪਿਆ • ਕਿਹਾ : ਵੈਕਸੀਨ ਲਿਆਉਣ ਅਤੇ ਛੱਡਣ ਦ... ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸਕੂਲ (ਲੜਕੇ) ਰੁਪਾਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24