15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਾਂਗਰਸੀ ਆਗੂਆਂ ਨੇ ਮਨਰੇਗਾ ਵਰਕਰਾਂ ਨਾਲ ਪਿੰਡ ਟਹਿਣਾ ਵਿਖੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-01-2026
ਫ਼ਰੀਦਕੋਟ, 22 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਪਿੰਡ ਟਹਿਣਾ ਵਿਖੇ ਮਨਰੇਗਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਤੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਸਨ | ਇਸ ਤਰ੍ਹਾਂ ਮਜ਼ਦੂਰ ਵਰਗ ਦੀ ਭਲਾਈ ਲਈ ਵਿਸ਼ੇਸ਼ ਧਿਆਨ ਦਿੰਦਿਆਂ ਰੁਜ਼ਗਾਰ ਗਾਰੰਟੀ ਸਕੀਮ ਤਹਿਤ ਮਨਮੋਹਨ ਸਰਕਾਰ ਸਮੇਂ ਸੋਨੀਆ ਗਾਂਧੀ ਦੀ ਅਗਵਾਈ 'ਚ ਮਨਰੇਗਾ ਸਕੀਮ ਚਲਾਈ ਸੀ, ਜਿਸ ਨਾਲ ਪਿੰਡਾਂ ਅੰਦਰ ਮਜ਼ਦੂਰਾਂ ਨੂੰ ਪੱਕੀ ਮਜ਼ਦੂਰੀ ਮਿਲਣ ਲੱਗੀ ਸੀ ਪਰ ਹੁਣ ਕੇਂਦਰ ਦੀ ਭਾਜਪਾ ਸਰਕਾਰ ਨੇ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਮਨਰੇਗਾ ਸਕੀਮ ਖ਼ਤਮ ਕਰਕੇ 'ਜੀ ਰਾਮ ਜੀ' ਸਕੀਮ ਸ਼ੁਰੂ ਕੀਤੀ ਹੈ | ਜਿਸ ਦਾ ਮਜ਼ਦੂਰ ਵਰਗ ਨੂੰ ਵੱਡਾ ਨੁਕਸਾਨ ਪਹੁੰਚੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸਮੁੱਚੇ ਦੇਸ਼ ਅੰਦਰ ਮਨਰੇਗਾ ਬਚਾਓ ਸੰਗਰਾਮ ਪ੍ਰੋਗਰਾਮ ਅਧੀਨ ਮੁਹਿੰਮ ਚਲਾਈ ਗਈ ਹੈ | ਜਿਸ ਵਿਚ ਮਨਰੇਗਾ ਨੂੰ ਖ਼ਤਮ ਕਰਨ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਅੰਦਰ ਮਨਰੇਗਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਮਨਰੇਗਾ ਸਕੀਮ ਖ਼ਤਮ ਕਰਨ ਬਾਰੇ ਦੱਸ ਕੇ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦਾ ਡਟ ਕੇ ਵਿਰੋਧ ਕੀਤਾ ਜਾ ਸਕੇ | ਇਸ ਮੌਕੇ ਅਮਰਜੀਤ ਸਿੰਘ ਸੁੱਖਾ ਖਾਰਾ ਬਲਾਕ ਪ੍ਰਧਾਨ ਦਿਹਾਤੀ ਕੋਟਕਪੂਰਾ, ਬਲਵੰਤ ਸਿੰਘ ਭਾਣਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਟਹਿਣਾ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਟਹਿਣਾ, ਵੱਡੀ ਗਿਣਤੀ 'ਚ ਮਨਰੇਗਾ ਕਾਮੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਐਡਵੋਕੇਟ ਚਰਨਪੀ੍ਰਤ ਕੌਰ ਢਿੱਲੋਂ ਦੀ ਜਿੱਤ ਦੀ ਖੁਸ਼ੀ 'ਚ ਸਮਾਗਮ ਕਰਵਾਇਆ
Ad Position 24