14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡਰੀਮਲੈਂਡ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਗਣਤੰਤਰ ਦਿਵਸ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 30-01-2026
ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸੰਜੀਵ ਅਰੋੜਾ ਉਦਯੋਗ ਤੇ ਵਣਜ ਅਤੇ ਊਰਜਾ ਮੰਤਰੀ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਬਾਰ੍ਹਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਕੁਲਦੀਪ ਸ਼ਰਮਾ ਪੁੱਤਰੀ ਮਨਜਿੰਦਰ ਕੁਮਾਰ ਅਤੇ ਸਿਮਰਨਜੋਤ ਕੌਰ ਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ ਨੇ (496/500) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਚੌਥਾ ਸਥਾਨ ਅਤੇ ਖੁਸ਼ਦੀਪ ਕੌਰ ਪੁੱਤਰੀ ਜਗਮੋਹਨ ਸਿੰਘ ਨੇ (488/500) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਬਾਰ੍ਹਵਾਂ ਸਥਾਨ ਹਾਸਿਲ ਕਰਨ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਵਿਦਿਆਰਥਣਾਂ ਦੀ ਇਸ ਵਧੀਆ ਕਾਰਗੁਜ਼ਾਰੀ ਲਈ ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਵੀ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦੀ ਪ੍ਰਸੰਸਾ ਕਰਦਿਆਂ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਵਲੋਂ ਵਾਟਰ ਸਪਲਾਈ ਦੇ ਕੰਮ ਦੀ ਸ਼ੁਰੂਆਤ- ਧਾਲੀਵਾਲ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਹਲਕਾ ਕੋਟਕਪੂਰਾ 'ਚ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
Ad Position 24