16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਕਾਸ ਪ੍ਰੋਜੈਕਟਾਂ ਸੰਬੰਧੀ ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 20-02-2026
ਕੋਟਕਪੂਰਾ, 19 ਫ਼ਰਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਨ੍ਹਾਂ ਦੀ ਸੁਚੱਜੀ ਵਿਉਂਤਬੰਦੀ ਲਈ ਨਗਰ ਕੌਂਸਲ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਗੁਣਵੱਤਾ ਸਮੇਤ ਪੂਰਾ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਸਪੀਕਰ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨਾਲ ਸ਼ਹਿਰ ਦੀਆਂ ਬੁਨਿਆਦੀ ਸੁਵਿਧਾਵਾਂ ਵਿਚ ਮਹੱਤਵਪੂਰਨ ਸੁਧਾਰ ਆਵੇਗਾ | ਉਨ੍ਹਾਂ ਦੱਸਿਆ ਕਿ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਆਦਿ ਮਹੱਤਵਪੂਰਨ ਕੰਮ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ | ਇਸ ਮੌਕੇ ਸਪੀਕਰ ਸੰਧਵਾਂ ਨੇ ਨਗਰ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਅਤੇ 'ਆਪ' ਆਗੂ ਅਰਸ਼ ਸੱਚਰ ਵੱਲੋਂ 11 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਕਰਵਾਏ ਅਨੰਦ ਕਾਰਜ ਅਗਲੀ ਖ਼ਬਰ ਜੈਤੋ 'ਚ ਰਾਣਾ ਰਣਬੀਰ ਦੇ ਸਮਾਜ-ਸੇਧਕ ਨਾਟਕ ਦੀ ਪੇਸ਼ਕਾਰੀ ਗਰੀਬ ਵਰਗ ਦੀ ਪਹੁੰਚ ਤੋਂ ਰਹੀ ਦੂਰ
Ad Position 24