15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 20-02-2026
ਗਿੱਦੜਬਾਹਾ, 19 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਗਿੱਦੜਬਾਹਾ ਵਲੋਂ ਪ੍ਰਧਾਨ ਡਾ. ਗੁਰਦੇਵ ਸਿੰਘ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਤਹਿਸੀਲਦਾਰ ਗਿੱਦੜਬਾਹਾ ਨੂੰ ਸੌਂਪਿਆ ਗਿਆ | ਇਸ ਮੌਕੇ ਪ੍ਰਧਾਨ ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਆਮ ਕਿਰਤੀ ਲੋਕਾਂ ਨੂੰ ਸਸਤੀਆਂ ਤੇ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਵਾਲੇ ਪੇਂਡੂ ਡਾਕਟਰਾਂ ਨੂੰ ਕੰਮ ਕਰਨ ਦਾ ਕਾਨੂੰਨੀ ਹੱਕ ਬਹਾਲ ਕਰਨ, ਜੂਨੀਅਰ ਡਾਕਟਰਾਂ ਵਜੋਂ ਮਾਨਤਾ ਦੇਣ, ਚੀਨ ਦੀ ਤਰ੍ਹਾਂ ਸਿਹਤ ਸੇਵਾਵਾਂ ਦਾ ਕੌਮੀਕਰਨ ਕਰਕੇ ਪੇਂਡੂ ਡਾਕਟਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਾਇਨਾਤ ਕਰਨ, ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਆਦਿ ਮੰਗਾਂ ਬਾਰੇ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਤਹਿਸੀਲਦਾਰ ਗਿੱਦੜਬਾਹਾ ਰਾਹੀਂ ਭੇਜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਤੋਂ ਇਲਾਵਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਬੀਤੇ ਦਿਨੀਂ ਪਿੰਡ ਜਿਊਾਦ ਵਿਖੇ ਸ਼ਾਂਤਮਈ ਹੱਕ ਮੰਗ ਰਹੇ ਕਿਸਾਨਾਂ 'ਤੇ ਪੁਲਿਸ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਪ੍ਰਧਾਨ ਡਾ. ਗੁਰਦੇਵ ਸਿੰਘ, ਸਕੱਤਰ ਡਾ. ਗੁਰਪ੍ਰੀਤ ਸਿੰਘ ਬੂਟਾ, ਖ਼ਜ਼ਾਨਚੀ ਡਾ. ਸੁਖਦੇਵ ਸਿੰਘ, ਡਾ. ਮੋਤੀ ਰਾਮ, ਡਾ. ਵਿਸ਼ਾਲ ਕੁਮਾਰ, ਡਾ. ਹਰਪ੍ਰੀਤ ਸਿੰਘ ਅਤੇ ਡਾ. ਗੁਰਦੇਵ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਅਗਲੀ ਖ਼ਬਰ ਪ੍ਰੀਖਿਆ 'ਚ ਚੰਗੀ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਕਿਤਾਬਾਂ ਤੇ ਸਰਟੀਫ਼ਿਕੇਟ ਵੰਡੇ
Ad Position 24