27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਏਡਜ਼ ਜਾਗਰੂਕਤਾ ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 01-03-2026
ਸਾਦਿਕ, 28 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਏਡਜ਼ ਕੰਟਰੋਲ ਸੁਸਾਇਟੀ (ਏਡਜ਼ ਵਿਭਾਗ) ਵਲੋਂ ਏਡਜ਼ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਡਾ. ਦੀਪਾਵਲੀ, ਡਾ. ਅੰਜੂ ਵਰਮਾ, ਡਾ. ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ | ਡਾ. ਦੀਪਾਵਲੀ ਨੇ ਐਚ ਆਈ ਵੀ ਏਡਜ਼ ਅਤੇ ਗੁਪਤ ਰੋਗਾਂ ਬਾਰੇ ਜਾਣਕਾਰੀ ਦਿੱਤੀ | ਡਾ. ਸੁਖਜਿੰਦਰ ਸਿੰਘ ਨੇ ਏਡਜ਼ ਦੀ ਬਿਮਾਰੀ ਦੇ ਫ਼ੈਲਣ ਦੇ ਕਾਰਨ, ਉਪਾਅ ਅਤੇ ਬਚਾਓ ਬਾਰੇ ਦੱਸਿਆ | ਉਨ੍ਹਾਂ ਦੱਸਿਆ ਕਿ ਏਡਜ਼ ਦੇ ਫ਼ੈਲਣ ਦਾ ਕਾਰਨ ਦੂਸ਼ਿਤ ਸੂਈਆਂ ਦਾ ਉਪਯੋਗ, ਸਰੀਰਕ ਸੰਬੰਧਾਂ, ਗ਼ਲਤ ਖੂਨ ਚੜ੍ਹਨ ਅਤੇ ਮਾਂ ਤੋਂ ਪੇਟ ਵਿਚ ਪਲ ਰਹੇ ਬੱਚੇ ਨੂੰ ਹੋਣਾ ਹੈ | ਇਸ ਮੌਕੇ ਪ੍ਰੋ. ਅਬਜੀਤ ਸਿੰਘ ਡੋਡ ਨੋਡਲ ਅਫ਼ਸਰ ਰੈੱਡ ਰਿਬਨ ਕਲੱਬ ਅਤੇ ਪ੍ਰੋਗਰਾਮ ਅਫ਼ਸਰ ਐਨ ਐਸ ਐਸ ਵਲੋਂ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ | ਇਸ ਮੌਕੇ ਪ੍ਰੋ. ਹਰਵਿੰਦਰ ਪਾਲ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਜਗਰਾਜ ਸਿੰਘ ਤਾੋ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਨਿਯੁਕਤ ਸਟਾਫ਼ ਨਰਸਾਂ ਦਾ ਤਿੰਨ ਰੋਜ਼ਾ ਇੰਡਕਸ਼ਨ ਟਰੇਨਿੰਗ ਪ੍ਰੋਗਰਾਮ ਅਗਲੀ ਖ਼ਬਰ ਗੁਰਿੰਦਰ ਹੱਤਿਆ ਕਾਂਡ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਪੇਸ਼
Ad Position 24