27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨੰਬਰਦਾਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ- ਜਗਤਾਰ ਹਰੀਨੌਂ

Ad Position 21
No active advertisement
ਅਜੀਤ ਡੈਸਕ 01-03-2026
ਕੋਟਕਪੂਰਾ, 28 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਗਤਾਰ ਸਿੰਘ ਹਰੀਨੌਂ ਨੇ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਹੈ ਕਿ ਸਾਲ 2022 ਵਿਚ ਸਰਕਾਰ ਬਣਨ ਸਮੇਂ ਨੰਬਰਦਾਰਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਤੁਰੰਤ ਪੂਰੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਜਾਇਜ਼ ਹਨ ਪਰ ਪੂਰੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਹੀਂ ਮੰਨੀਆਂ, ਜਿਸ ਕਰਕੇ ਨੰਬਰਦਾਰਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ | ਪ੍ਰਧਾਨ ਜਗਤਾਰ ਸਿੰਘ ਹਰੀਨੌਂ ਨੇ ਕਿਹਾ ਕਿ ਮੰਗਾਂ ਵਿਚ ਸ਼ਾਮਿਲ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕੀਤੀ ਜਾਵੇ, ਮਾਣ ਭੱਤਾ 1500 ਤੋਂ ਵਧਾ ਕੇ 5 ਹਜ਼ਾਰ ਰੁਪਏ ਕਰਨ ਸਮੇਤ ਹੋਰ ਮੰਗਾਂ ਸ਼ਾਮਿਲ ਹਨ | ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਆਉਂਦੀਆਂ ਚੋਣਾਂ 'ਚ ਸਰਕਾਰ ਦੇ ਵਿਰੁੱਧ ਭੁਗਤਿਆ ਜਾਵੇਗਾ | ਇਸ ਮੌਕੇ ਤਹਿਸੀਲ ਪ੍ਰਧਾਨ ਗੁਰਚਰਨ ਸਿੰਘ, ਬਲਜੀਤ ਸਿੰਘ ਮੰਡਵਾਲਾ ਅਤੇ ਹੋਰ ਨੰਬਰਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਆਮੀਵਾਲਾ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਰੈਲੀ ਲਈ ਰਵਾਨਾ ਅਗਲੀ ਖ਼ਬਰ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ ਲਗਾਈ
Ad Position 24