27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਿਆਮੀਵਾਲਾ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਰੈਲੀ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 01-03-2026
ਬਰਗਾੜੀ, 28 ਫ਼ਰਵਰੀ (ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਅੱਜ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਨਿਆਮੀਵਾਲਾ ਬਹਿਬਲ ਖੁਰਦ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਸੀਨੀਅਰ ਆਗੂ ਕੁਲਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਸਮੇਂ ਵੱਡੀ ਗਿਣਤੀ ਵਿਚ ਇਕੱਤਰ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਬਰਾੜ ਅਤੇ ਯੂਥ ਆਗੂ ਡਾ. ਬਲਜਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਜਾਤੀਵਾਦ 'ਤੇ ਸਿਆਸਤ ਨਹੀਂ ਕਰਦੀ | ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਸਭ ਵਰਗਾਂ ਨੂੰ ਨਾਲ ਲੈ ਕੇ ਕੰਮ ਕੀਤੇ ਹਨ ਅਤੇ ਸਾਰੇ ਲੋਕਾਂ ਨੂੰ ਬਰਾਬਰ ਸਹੂਲਤਾਂ ਦਿੱਤੀਆਂ ਹਨ | ਕਾਂਗਰਸ ਦੀ ਡਾ. ਮਨਮੋਹਨ ਸਿੰਘ ਵਾਲੀ ਕਾਂਗਰਸ ਸਰਕਾਰ ਨੇ ਸਮੂਹ ਦੇਸ਼ ਦੇ ਗਰੀਬ ਲੋਕਾਂ ਨੂੰ ਬਿਨਾਂ ਭੇਦਭਾਵ ਮਨਰੇਗਾ ਤਹਿਤ ਰੁਜ਼ਗਾਰ ਦਿੱਤਾ ਸੀ ਜੋ ਹੁਣ ਭਾਜਪਾ ਦੀ ਸਰਕਾਰ ਇਸ ਮਨਰੇਗਾ ਸਕੀਮ ਨੂੰ ਆਨੇ ਬਹਾਨੇ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਭਾਜਪਾ ਦੀ ਕੇਂਦਰ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਦੇ ਹੱਕ ਕੁਚਲਦਿਆਂ ਅਮਰੀਕਾ ਨਾਲ ਸਮਝੌਤੇ ਕਰ ਲਏ ਹਨ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੀ ਆਪਣਾ ਕੋਈ ਚੋਣ ਵਾਅਦਾ ਪੂਰਾ ਨਾ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਸਿਰਫ਼ ਚੁਟਕਲੇ ਹੀ ਸੁਣਾਏ ਹਨ | ਅਕਾਲੀ ਦਲ ਦੀਆਂ ਸਰਕਾਰਾਂ ਅਤੇ ਪਾਰਟੀ ਦਾ ਮਾੜਾ ਹਸ਼ਰ ਵੀ ਸਭ ਦੇ ਸਾਹਮਣੇ ਹੈ | ਕਾਂਗਰਸ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ ਅਤੇ ਸਾਰੇ ਧਰਮਾਂ ਦਾ ਬਰਾਬਰ ਵਿਕਾਸ ਅਤੇ ਪ੍ਰਚਾਰ ਚਾਹੁੰਦੀ ਹੈ | ਕਾਂਗਰਸ ਨੇ ਕਦੇ ਵੀ ਧਰਮ ਦੇ ਨਾਂਅ 'ਤੇ ਘਟੀਆ ਸਿਆਸਤ ਨਹੀਂ ਕੀਤੀ | ਆਉਣ ਵਾਲੀ 2027 ਦੀ ਸਰਕਾਰ ਫਿਰ ਤੋਂ ਕਾਂਗਰਸ ਪਾਰਟੀ ਦੀ ਬਣੇਗੀ, ਜਿਸ ਲਈ ਪੰਜਾਬ ਕਾਂਗਰਸ ਦੀ ਸਾਰੀ ਸੀਨੀਅਰ ਲੀਡਰਸ਼ਿਪ ਪੂਰੀ ਏਕਤਾ ਨਾਲ ਯਤਨਸ਼ੀਲ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਵਰਕਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਦੀ ਓਪਨ ਕਬੱਡੀ 'ਚੋਂ ਮਹਿਣਾ ਦੀ ਟੀਮ ਜੇਤੂ ਰਹੀ ਅਗਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ- ਜਗਤਾਰ ਹਰੀਨੌਂ
Ad Position 24