27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਓਟ ਕੇਂਦਰ 'ਚ ਹੈਪੇਟਾਇਟਿਸ ਦਾ ਜਾਂਚ ਸੰਬੰਧੀ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 01-03-2026
ਦੋਦਾ, 28 ਫ਼ਰਵਰੀ (ਰਵੀਪਾਲ)-ਓਟ ਕੇਂਦਰ ਦੋਦਾ ਵਿਖੇ ਦਵਾਈ ਲੈਣ ਵਾਲੇ ਮਰੀਜ਼ਾਂ ਦੀ ਸਿਹਤ ਸੰਭਾਲ ਨੂੰ ਧਿਆਨ 'ਚ ਰੱਖਦਿਆਂ ਐਚ.ਆਈ.ਵੀ, ਹੈਪੇਟਾਇਟਿਸ ਬੀ ਅਤੇ ਹੈਪੇਟਾਇਟਸ ਸੀ ਦੀ ਸਕਰੀਨਿੰਗ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਦਾ ਮੁੱਖ ਉਦੇਸ਼ ਨਸ਼ਾ ਛੱਡਣ ਦਾ ਇਲਾਜ ਲੈ ਰਹੇ ਮਰੀਜ਼ਾਂ 'ਚ ਹੈਪੇਟਾਇਟਸ ਵਰਗੀਆਂ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਉਣਾ ਹੈ | ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਓਟ ਕੇਂਦਰ 'ਚ ਦਵਾਈ ਲੈ ਰਹੇ ਮਰੀਜ਼ਾਂ ਦੇ ਖੂਨ ਦੇ ਨਮੂਨੇ ਲੈ ਕੇ ਐਚ.ਆਈ.ਵੀ, ਹੈਪੇਟਾਇਟਸ.ਬੀ, ਸੀ ਦੀ ਜਾਂਚ ਕੀਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਬਿਨ ਨੇ ਦੱਸਿਆ ਕਿ ਮਰੀਜ਼ਾਂ ਨੂੰ ਹੈਪੇਟਾਇਟਸ ਬੀ ਤੋਂ ਬਚਾਅ ਲਈ ਟੀਕਾਕਰਨ ਅਤੇ ਹੈਪੇਟਾਇਟਸ ਸੀ ਦੇ ਇਲਾਜ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਸੁਖਵਿੰਦਰ ਸਿੰਘ ਸਿਹਤ ਸੁਪਰਵਾਈਸਰ ਅਤੇ ਸਿਵਲ ਹਸਪਤਾਲ ਤੋਂ ਸੁਖਵਿੰਦਰ ਸਿੰਘ ਤੇ ਪੂਜਾ ਓ.ਆਰ.ਜੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ 3 ਦਿਨਾ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਮਿਤ ਕਪੂਰ ਮਲੋਟ ਪੱੁਜੇ
Ad Position 24