26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬੱਚਿਆਂ ਨੇ ਸਾਇੰਸ ਸਿਟੀ ਜਲੰਧਰ ਅਤੇ ਰੰਗਲਾ ਪੰਜਾਬ ਦਾ ਵਿੱਦਿਅਕ ਫੇਰਾ ਲਗਾਇਆ

Ad Position 21
No active advertisement
ਅਜੀਤ ਡੈਸਕ 01-03-2026
ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਦਿਨ ਦਾ ਐਜੂਕੇਸ਼ਨਲ ਫੇਰਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ (ਜਲੰਧਰ ਨੇੜੇ) ਅਤੇ ਰੰਗਲਾ ਪੰਜਾਬ ਹਵੇਲੀ ਵਿਖੇ ਕਰਵਾਇਆ ਗਿਆ | ਇਸ ਫੇਰੇ ਦਾ ਮਕਸਦ ਵਿਦਿਆਰਥੀਆਂ ਨੂੰ ਵਿਗਿਆਨਕ ਜਾਣਕਾਰੀ ਦੇ ਨਾਲ-ਨਾਲ ਪੰਜਾਬੀ ਸੰਸਕਾਰਾਂ ਨਾਲ ਜੋੜਨਾ ਸੀ | ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿਚ ਵੱਖ-ਵੱਖ ਗੈਲਰੀਆਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਅੰਤਰਿਕਸ਼, ਰੋਬੋਟਿਕਸ, ਮਨੁੱਖੀ ਸਰੀਰ ਰਚਨਾ ਤੇ ਤਕਨੀਕੀ ਵਿਕਾਸ ਬਾਰੇ ਰੌਚਿਕ ਜਾਣਕਾਰੀ ਹਾਸਿਲ ਕੀਤੀ | 34 ਸ਼ੋਅ ਤੇ ਇੰਟਰਐਕਟਿਵ ਮਾਡਲਾਂ ਨੇ ਬੱਚਿਆਂ ਨੂੰ ਬਹੁਤ ਆਕਰਸ਼ਿਤ ਕੀਤਾ | ਅਧਿਆਪਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਦੌਰੇ ਨਾਲ ਬੱਚਿਆਂ ਦੀ ਵਿਗਿਆਨ ਪ੍ਰਤੀ ਰੁਚੀ ਵਿਚ ਵਾਧਾ ਹੁੰਦਾ ਹੈ | ਇਸ ਤੋਂ ਬਾਅਦ ਫੇਰੇ ਦਾ ਦੂਜਾ ਪੜਾਅ ਰੰਗਲਾ ਪੰਜਾਬ ਹਵੇਲੀ ਵਿਚ ਰਿਹਾ, ਜਿੱਥੇ ਵਿਦਿਆਰਥੀਆਂ ਨੇ ਪੰਜਾਬੀ ਵਿਰਾਸਤ ਦਾ ਅਨੰਦ ਮਾਣਿਆ | ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਖਾਣੇ ਦਾ ਵੀ ਸਵਾਦ ਚੱਖਿਆ ਅਤੇ ਪਿੰਡਾਂ ਵਾਲੇ ਜੀਵਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਪਿ੍ੰਸੀਪਲ ਵਰਸ਼ਾ ਸੱਚਦੇਵਾ ਨੇ ਕਿਹਾ ਕਿ ਅਜਿਹੇ ਫੇਰੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਾਭਦਾਇਕ ਸਾਬਤ ਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਦੋਦਾ ਪਹੁੰਚਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੇ ਬੱਚਿਆਂ ਨੇ ਵਿੱਦਿਅਕ ਫੇਰਾ ਲਗਾਇਆ
Ad Position 24