07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬੂਟਾ ਸਿੰਘ ਬਰਾੜ ਦਾ ਸੇਵਾ-ਮੁਕਤੀ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 07-03-2026
ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਤੋਂ ਬੂਟਾ ਸਿੰਘ ਬਰਾੜ ਐਗਰੀਕਲਚਰ ਸਬ-ਇੰਸਪੈਕਟਰ ਆਪਣੀ ਲੰਬੀ ਸੇਵਾ ਪੂਰੀ ਕਰਨ ਉਪਰੰਤ ਸੇਵਾ ਮੁਕਤ ਹੋ ਗਏ ਹਨ | ਇਸ ਮੌਕੇ ਖੇਤਰੀ ਖੋਜ ਕੇਂਦਰ ਵਿਖੇ ਵਿਦਾਇਗੀ ਪਾਰਟੀ ਤੇ ਸਨਮਾਨ ਸਮਾਗਮ ਰੱਖਿਆ ਗਿਆ | ਇਸ ਮੌਕੇ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਦੇ ਡਾਇਰੈਕਟਰ ਡਾ. ਕੁਲਦੀਪ ਸਿੰਘ ਨੇ ਬੂਟਾ ਸਿੰਘ ਬਰਾੜ ਦੀ ਇਮਾਨਦਾਰੀ, ਲਗਨ ਤੇ ਸਮਰਪਿਤ ਭਾਵਨਾ ਨਾਲ ਵਿਭਾਗ 'ਚ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਵਿਭਾਗ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਅੰਤ ਵਿਚ ਸਮੂਹ ਸਟਾਫ਼ ਵਲੋਂ ਬੂਟਾ ਸਿੰਘ ਬਰਾੜ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਜਗਦੇਵ ਸਿੰਘ ਬਰਾੜ, ਡਾ. ਅਮਨਦੀਪ ਸਿੰਘ ਬਰਾੜ, ਡਾ. ਕਰਮਜੀਤ ਸਿੰਘ ਸੇਖੋਂ, ਡਾ. ਜਗਦੀਸ ਗਰੋਵਰ, ਡਾ. ਕੁਲਵੀਰ ਸਿੰਘ, ਡਾ. ਪ੍ਰਦੀਪ ਗੋਇਲ, ਡਾ. ਅਮਰਦੀਪ ਕੌਰ, ਡਾ. ਭਾਵਿਆ ਸ੍ਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਟਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਐੱਸ.ਬੀ.ਆਰ.ਐੱਸ. ਕਾਲਜ ਫਾਰ ਵੁਮੈਨ 'ਚ ਹੋਲੀ ਦਾ ਜਸ਼ਨ ਮਨਾਇਆ
Ad Position 24