05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅੰਕੜਿਆਂ ਨਾਲ ਨਹੀਂ, ਜ਼ਮੀਨੀ ਹਕੀਕਤਾਂ ਨਾਲ ਜਿੱਤੀ ਜਾਵੇ ਨਸ਼ਿਆਂ ਖ਼ਿਲਾਫ਼ ਜੰਗ : ਦਰਸ਼ਨ ਸਿੰਘ ਢਿੱਲਵਾਂ

ਜੈਤੋ, 4 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜੈਤੋ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪੰਜਾਬ ਵਿਚ ਨਸ਼ਿਆਂ ਦੀ ਵਧਦੀ ਸਮੱਸਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸਿਰਫ਼ ਅੰਕੜੇ ਪੇਸ਼ ਕਰਨ ਜਾਂ ਦਾਅਵੇ ਕਰਨ ਨਾਲ ਕੰਮ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਦਾ ਸਾਹਮਣਾ ਕਰਦਿਆਂ ਨਸ਼ਾ ਤਸਕਰੀ ਦੀਆਂ ਜੜ੍ਹਾਂ ਤੱਕ ਪਹੁੰਚ ਕੇ ਠੋਸ ਅਤੇ ਨਤੀਜਾ-ਕੇਂਦਰਿਤ ਕਾਰਵਾਈ ਕਰਨੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 05-08-2026
ਜੈਤੋ, 4 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜੈਤੋ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪੰਜਾਬ ਵਿਚ ਨਸ਼ਿਆਂ ਦੀ ਵਧਦੀ ਸਮੱਸਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸਿਰਫ਼ ਅੰਕੜੇ ਪੇਸ਼ ਕਰਨ ਜਾਂ ਦਾਅਵੇ ਕਰਨ ਨਾਲ ਕੰਮ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਦਾ ਸਾਹਮਣਾ ਕਰਦਿਆਂ ਨਸ਼ਾ ਤਸਕਰੀ ਦੀਆਂ ਜੜ੍ਹਾਂ ਤੱਕ ਪਹੁੰਚ ਕੇ ਠੋਸ ਅਤੇ ਨਤੀਜਾ-ਕੇਂਦਰਿਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਕਈ ਸ਼ਹਿਰਾਂ ਅਤੇ ਪਿੰਡਾਂ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ। ਜੇਕਰ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਨਾਬਾਲਗ ਬੱਚੇ ਵੀ ਨਸ਼ਿਆਂ ਦੇ ਜਾਲ ਵਿਚ ਫਸ ਰਹੇ ਹਨ ਤਾਂ ਇਹ ਹਾਲਾਤ ਬੇਹੱਦ ਚਿੰਤਾਜਨਕ ਹਨ। ਇਹ ਸਥਿਤੀ ਸਿਰਫ਼ ਕਾਨੂੰਨ-ਵਿਵਸਥਾ ਦਾ ਨਹੀਂ, ਸਗੋਂ ਸਮਾਜਿਕ ਅਤੇ ਨੈਤਿਕ ਸੰਕਟ ਦਾ ਵੀ ਸੰਕੇਤ ਹੈ। ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਜੇਕਰ ਇਹੀ ਪੀੜ੍ਹੀ ਨਸ਼ਿਆਂ ਦੀ ਲਪੇਟ ਵਿਚ ਆ ਗਈ ਤਾਂ ਪੰਜਾਬ ਦੇ ਭਵਿੱਖ ’ਤੇ ਗੰਭੀਰ ਪ੍ਰਭਾਵ ਪੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਪੁਲਿਸ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਪਰਿਵਾਰਾਂ, ਸਕੂਲਾਂ, ਕਾਲਜਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਿਰਫ਼ ਪ੍ਰਚਾਰ ਜਾਂ ਅੰਕੜਿਆਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਦੇ ਨਤੀਜੇ ਹਰ ਪਿੰਡ, ਹਰ ਸ਼ਹਿਰ ਅਤੇ ਹਰ ਪਰਿਵਾਰ ਤੱਕ ਮਹਿਸੂਸ ਹੋਣੇ ਚਾਹੀਦੇ ਹਨ। ਇਸ ਮੌਕੇ ਭਗਵੰਤ ਸਿੰਘ ਸਾਬਕਾ ਸਰਪੰਚ ਚੈਨਾ ਅਤੇ ਦਰਸ਼ਨ ਸਿੰਘ ਪ੍ਰਧਾਨ ਝੱਖੜਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਵਣ ਮਹਾਂ ਉਤਸਵ ਮਨਾਇਆ ਅਗਲੀ ਖ਼ਬਰ –ਮਾਮਲਾ ਐਮ.ਪੀ. ਸਰਬਜੀਤ ਸਿੰਘ ਖਾਲਸਾ ਵਲੋਂ ਮਨਜ਼ੂਰ ਕਰਵਾਈ ਅਤਿ ਆਧੁਨਿਕ ਮਸ਼ੀਨ ਲੈਵਨ ਟੂ ਦਾ– ਬਾਜਾਖਾਨਾ ਕਮਿਊਨਿਟੀ ਹੈਲਥ...
Ad Position 24
No active advertisement