06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ’ਚ ਭਰਵੀਂ ਸ਼ਮੂਲੀਅਤ ਕਰੇਗੀ ਜੀ.ਟੀ.ਯੂ.

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਉਲੀਕੇ ਸੰਘਰਸ਼ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਡਾ. ਅਮਨਦੀਪ ਸਿੰਘ, ਪ੍ਰੈਸ ਸਕੱਤਰ ਪਰਮਜੀਤ ਸਿੰਘ, ਵਿੱਤ ਸਕੱਤਰ ਰਮੇਸ਼ ਵਰਮਾ ਦੀ ਪ੍ਰਧਾਨਗੀ ਵਿਚ ਹੋਈ।

Ad Position 21
No active advertisement
ਅਜੀਤ ਡੈਸਕ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਉਲੀਕੇ ਸੰਘਰਸ਼ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਡਾ. ਅਮਨਦੀਪ ਸਿੰਘ, ਪ੍ਰੈਸ ਸਕੱਤਰ ਪਰਮਜੀਤ ਸਿੰਘ, ਵਿੱਤ ਸਕੱਤਰ ਰਮੇਸ਼ ਵਰਮਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਮੰਗਾਂ ਪ੍ਰਤੀ ਟਾਲਮਟੋਲ ਤੇ ਵਾਅਦਿਆਂ ਤੋਂ ਮੁਕਰਨ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਲਗਾਤਾਰ ਪਾਸਾ ਵੱਟ ਕੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਰੁਜ਼ਗਾਰ ਮੰਗਦੇ ਨੌਜਵਾਨਾਂ ਉਪਰ ਤਸ਼ੱਦਦ ਕਰ ਰਹੀ ਹੈ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਉਪਰੋਕਤ ਮੰਗਾਂ ਸਬੰਧੀ ਕੀਤੇ ਵਾਅਦਿਆਂ ਅਨੁਸਾਰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਖਮਿਆਜ਼ਾ ਭੁਗਤਣਾ ਪਵੇਗਾ। ਮੁਲਾਜ਼ਮ ਆਗੂਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਮਨਕਾਰੀ ਤੇ ਵਾਦਿਆਂ ਤੋਂ ਮੁਕਰਨ ਵਿਰੁੱਧ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਸ੍ਰੀ ਮੁਕਤਸਰ ਸਾਹਿਬ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਭਰਵੀਂ ਸ਼ਮੂਲੀਅਤ ਕਰੇਗੀ ਅਤੇ ਪੀ.ਐਸ. ਐਮ.ਐਸ.ਯੂ. ਦੇ 5 ਤੇ 6 ਅਗਸਤ ਦੀਆਂ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਅਧਿਆਪਕ ਆਗੂ ਵਿਕਰਮਜੀਤ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਸੁਖਵਿੰਦਰਜੀਤ ਸਿੰਘ ਮੈਣੀ, ਰਾਜੇਸ਼ ਕੌਸ਼ਿਕ, ਬਲਕਰਨ ਸਿੰਘ, ਸਤੀਸ਼ ਕੁਮਾਰ, ਗੁਰਮੀਤ ਸਿੰਘ ਹੁੰਦਲ, ਗੁਰਰਾਜ ਸਿੰਘ, ਸੁਰੇਸ਼ ਕੁਮਾਰ, ਮੁਕੇਸ਼ ਕੁਮਾਰ, ਹਰਬਖਸ਼ ਬਹਾਦਰ ਸਿੰਘ , ਮੰਗੂ ਸਿੰਘ, ਬਲਜਿੰਦਰ ਸਿੰਘ, ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਮ.ਏ .ਪੰਜਾਬੀ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸਾਬਕਾ ਅਕਾਲੀ ਕੌਂਸਲਰ ਹਰਪਾਲ ਸਿੰਘ ਵਿਰਦੀ ‘ਆਪ’ ਵਿਚ ਸ਼ਾਮਿਲ
Ad Position 24
No active advertisement