07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਜੈਤੋ ਪਹੁੰਚਣ ’ਤੇ ਨਿੱਘਾ ਸਵਾਗਤ

ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਚਿਰੰਜੀ ਧਰਮਸ਼ਾਲਾ ਜੈਤੋ ਵਿਖੇ ਪਹੁੰਚਣ ’ਤੇ ਰਾਮ ਰਤਨ ਮੰਡਲ ਪ੍ਰਧਾਨ ਜੈਤੋ ਦੀ ਪ੍ਰਧਾਨਗੀ ਹੇਠ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜਸਪਾਲ ਸਿੰਘ ਪੰਜਗਰਾਈਂ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.

Ad Position 21
No active advertisement
ਅਜੀਤ ਡੈਸਕ 07-08-2026
ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਚਿਰੰਜੀ ਧਰਮਸ਼ਾਲਾ ਜੈਤੋ ਵਿਖੇ ਪਹੁੰਚਣ ’ਤੇ ਰਾਮ ਰਤਨ ਮੰਡਲ ਪ੍ਰਧਾਨ ਜੈਤੋ ਦੀ ਪ੍ਰਧਾਨਗੀ ਹੇਠ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜਸਪਾਲ ਸਿੰਘ ਪੰਜਗਰਾਈਂ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਨੇ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬਹੁਤ ਹੀ ਸੁਲਝੇ ਹੋਏ ਨੌਜਵਾਨ ਆਗੂ ਨੂੰ ਜ਼ਿਲ੍ਹਾ ਫ਼ਰੀਦਕੋਟ ਦੀ ਵਾਂਗ ਡੋਰ ਸੌਂਪੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਜ਼ਿਲ੍ਹੇ ਦੇ ਅੰਦਰ ਬੁਲੰਦੀਆਂ ਛੋਹੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੇ ਸਾਰੇ ਪਿੰਡਾਂ ਵਿਚ ਸਾਰੇ ਵਰਕਰਾਂ ਦੇ ਘਰਾਂ ’ਚ ਭਾਰਤੀ ਜਨਤਾ ਪਾਰਟੀ ਦਾ ਝੰਡਾ ਲਹਿਰਾਏਗਾ ਕਿਉਂਕਿ ਸੰਦੀਪ ਸਿੰਘ ਸੰਨੀ ਬਰਾੜ ਨਿਧੜਕ ਲੀਡਰ ਹਨ। ਇਸ ਮੌਕੇ ਸੰਦੀਪ ਟੋਨੀ ਸ਼ਰਮਾ, ਡਾ. ਬਲਵਿੰਦਰ ਸਿੰਘ ਬਰਗਾੜੀ, ਮਨਜੀਤ ਸਿੰਘ ਦਲ ਸਿੰਘ ਵਾਲਾ, ਜਸਵਿੰਦਰ ਸਿੰਘ ਮੱਤਾ, ਡਾ. ਜਸਵੀਰ ਸਿੰਘ ਸੇਢਾ ਸਿੰਘ ਵਾਲਾ, ਅਸ਼ੋਕ ਜੈਤੋ, ਗਗਨ ਸੇਠੀ ਫ਼ਰੀਦਕੋਟ, ਰਾਮ ਅਵਤਾਰ ਵਰਮਾ, ਗੁਰਮੀਤ ਸਿੰਘ ਰਾਮੇਆਣਾ, ਡਾ. ਰਮਨ ਜੈਤੋ, ਡਾ. ਜਗਸੀਰ ਸਿੰਘ, ਗਿੰਦਰ ਰੋਮਾਣਾ, ਸ਼ੇਰਾ ਜੈਤੋ, ਆਤਮਾ ਰਾਮ, ਮਨਜੀਤ ਸਿੰਘ ਦਲ ਸਿੰਘ ਵਾਲਾ, ਹਰਚਰਨ ਸਿੰਘ ਸੰਧੂ ਅਤੇ ਰਵਿੰਦਰ ਕੁਮਾਰ ਤਾਇਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ। ਐੱਸ.ਆਈ.ਆਰ. ਪ੍ਰਕਿਰਿਆ ਤਹਿਤ ਜ਼ਿਲ੍ਹਾ ਚੋਣ ਅਫ਼ਸਰ... ਅਗਲੀ ਖ਼ਬਰ ਮੋਟਰਸਾਈਕਲ ਅਤੇ ਮੋਬਾਈਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement