06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜੇ.ਐੱਨ.ਜੇ. ਡੀ.ਏ.ਵੀ. ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਜੇ. ਐੱਨ.

Ad Position 21
No active advertisement
ਅਜੀਤ ਡੈਸਕ 07-08-2026
ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਿੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਇਸ ਤੀਜ ਦੇ ਤਿਉਹਾਰ ਨੂੰ ਮਨਾਉਣ ਲਈ ਸਕੂਲ ਦੀਆਂ 11ਵੀਂ ਤੇ 12ਵੀਂ ਜਮਾਤ ਦੀਆਂ ਸਮੂਹ ਵਿਦਿਆਰਥਣਾਂ ਤੇ ਸਾਰੀਆਂ ਅਧਿਆਪਕਾਂਵਾ ਨੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਵਲੋਂ ਗਰੁੱਪ ਡਾਂਸ, ਸੋਲੋ ਡਾਂਸ, ਫੋਕ ਡਾਂਸ ਤੇ ਸਕਿੱਟ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ 11ਵੀਂ ਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਦਰਮਿਆਨ ਠੇਠ ਪੰਜਾਬੀ ਬੋਲੀਆਂ ਦੇ ਮੁਕਾਬਲੇ ਵੀ ਕਰਵਾਏ ਗਏ। ਸਮਾਰੋਹ ਦੌਰਾਨ ਵਿਦਿਆਰਥਣਾਂ ਦੇ ਨਾਲ-ਨਾਲ ਸਕੂਲ ਦੀਆਂ ਅਧਿਆਪਕਾਵਾਂ ਵਲੋਂ ਵੀ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਤੀਜ ਦੀ ਰਾਣੀ ਮੁਕਾਬਲਿਆਂ ਵਿਚ 10+2 ਕਾਮਰਸ ਦੀ ਵਿਦਿਆਰਥਣ ਹਰਲੀਨ ਕੌਰ ਨੇ ਪਹਿਲਾ ਅਤੇ 10+1 ਸਾਇੰਸ ਦੀ ਵਿਦਿਆਰਥਣ ਅਮਾਨਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਰਵਾਏ ਗਏ ਮਹਿੰਦੀ ਲਗਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੇ ਆਪਣੀਆਂ ਸਹਿਪਾਠਣਾਂ ਤੇ ਸਕੂਲ ਦੀਆਂ ਅਧਿਆਪਕਾਂਵਾਂ ਨੂੰ ਮਹਿੰਦੀ ਲਗਾਈ, ਜਦੋਂਕਿ ਇਨ੍ਹਾਂ ਮੁਕਾਬਲਿਆਂ ਵਿਚ 10+2 ਕਾਮਰਸ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਮਿਊਂਸੀਪਲ ਵਰਕਰਜ਼ ਯੂਨੀਅਨ ਪੰਜਾਬ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ
Ad Position 24
No active advertisement