ਸੇਵਾਮੁਕਤ ਮਿਊਂਸੀਪਲ ਵਰਕਰਜ਼ ਯੂਨੀਅਨ ਪੰਜਾਬ ਨੇ ਕੀਤੀ ਮੀਟਿੰਗ
ਬਠਿੰਡਾ , 6 ਅਗਸਤ ( ਪ੍ਰੀਤਪਾਲ ਸਿੰਘ ਰੋਮਾਣਾ )- ਸੇਵਾਮੁਕਤ ਮਿਊਂਸੀਪਲ ਵਰਕਰਜ਼ ਯੂਨੀਅਨ ਪੰਜਾਬ ਦੀ ਇਕ ਐਮਰਜੈਂਸੀ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤੇ ( ਡੀਏ ) ਦੇ ਮੁੱਦੇ ‘ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ।
ਤ
ਤੀਜ ਦੇ ਤਿਉਹਾਰ ਮੌਕੇ ਸਮਾਰੋਹ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨਾਲ ਪਿ੍ਰੰ. ਗੁਰਦਾਸ ਸਿੰਘ ਮਾਨ।
07-08-2026
ਬਠਿੰਡਾ , 6 ਅਗਸਤ ( ਪ੍ਰੀਤਪਾਲ ਸਿੰਘ ਰੋਮਾਣਾ )- ਸੇਵਾਮੁਕਤ ਮਿਊਂਸੀਪਲ ਵਰਕਰਜ਼ ਯੂਨੀਅਨ ਪੰਜਾਬ ਦੀ ਇਕ ਐਮਰਜੈਂਸੀ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤੇ ( ਡੀਏ ) ਦੇ ਮੁੱਦੇ ‘ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਹ ਕਰਮਚਾਰੀਆਂ ਦੇ ਹੱਕ ਵਿਚ ਆਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ । ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਮਾਮਲੇ ਨੂੰ ਉੱਚ ਅਦਾਲਤਾਂ ਵਿਚ ਲੈ ਜਾਣ ਦੀ ਤਿਆਰੀ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ ਬਿਨ੍ਹਾਂ ਕਿਸੇ ਹੋਰ ਦੇਰੀ ਦੇ ਜਾਰੀ ਕੀਤਾ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨੂੰ ਨਜ਼ਰ - ਅੰਦਾਜ਼ ਕਰਨਾ ਜਾਰੀ ਰੱਖਿਆ ਤਾਂ ਸੂਬੇ ਭਰ ਦੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨਾਲ ਸਬੰਧਿਤ ਕਰਮਚਾਰੀ , ਖ਼ਾਸ ਕਰਕੇ ਸੇਵਾਮੁਕਤ ਕਰਮਚਾਰੀ , ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ । ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਲੈ ਕੇ ਜਾਂਦੀ ਹੈ ਤਾਂ ਸਾਰੀਆਂ ਕਰਮਚਾਰੀ ਜਥੇਬੰਦੀਆਂ ਨੂੰ ਲੋਕਤੰਤਰੀ ਢੰਗ ਨਾਲ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ । ਉਨ੍ਹਾਂ ਸਮੂਹ ਕਰਮਚਾਰੀ ਜਥੇਬੰਦੀਆਂ ਨੂੰ ਸਾਂਝੀ ਰਣਨੀਤੀ ਬਣਾ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ । ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਲਿਆ ਗਿਆ ਕਿ ਕੱਲ੍ਹ ਮੁਹਾਲੀ ਵਿਚ ਹੋਣ ਵਾਲੀ ਕਰਮਚਾਰੀਆਂ ਦੀ ਮਹਾ ਰੈਲੀ ਵਿਚ ਸੇਵਾਮੁਕਤ ਮਿਊਂਸੀਪਲ ਵਰਕਰਜ਼ ਯੂਨੀਅਨ ਦਾ ਇਕ ਵਫ਼ਦ ਸ਼ਮੂਲੀਅਤ ਕਰੇਗਾ ਅਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਆਪਣਾ ਸਮਰਥਨ ਦਰਜ ਕਰਵਾਏਗਾ ।