06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ’ਚ ਵਾਟਰ ਕੂਲਰ ਤੇ ਆਰ.ਓ. ਸਿਸਟਮ ਦਾ ਉਦਘਾਟਨ

ਮਲੋਟ, 6 ਅਗਸਤ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ਵਿਦਿਆਰਥੀਆਂ ਨੂੰ ਪੀਣ ਲਈ ਸਾਫ਼-ਸੁਥਰਾ ਅਤੇ ਠੰਡਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਿਚੋਂ ਸਕੂਲ ਵਿਚ ਵਾਟਰ ਕੂਲਰ ਅਤੇ ਆਰ. ਓ.

Ad Position 21
No active advertisement
ਅਜੀਤ ਡੈਸਕ 07-08-2026
ਮਲੋਟ, 6 ਅਗਸਤ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ਵਿਦਿਆਰਥੀਆਂ ਨੂੰ ਪੀਣ ਲਈ ਸਾਫ਼-ਸੁਥਰਾ ਅਤੇ ਠੰਡਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਿਚੋਂ ਸਕੂਲ ਵਿਚ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਸਥਾਪਤ ਕੀਤਾ ਗਿਆ। ਇਸ ਦੀ ਸ਼ੁਰੂਆਤ ਸਕੂਲ ਮੁਖੀ ਰਜੇਸ਼ ਕੁਮਾਰ, ਸਕੂਲ ਦੇ ਸਮੂਹ ਸਟਾਫ਼ ਅਤੇ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿਚ ਕੀਤੀ ਗਈ। ਸਕੂਲ ਮੁਖੀ ਰਜੇਸ਼ ਕੁਮਾਰ ਨੇ ਦੱਸਿਆ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਲੱਗਣ ਨਾਲ ਹੁਣ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਸਮੇਂ ਸਾਫ਼, ਸ਼ੁੱਧ ਤੇ ਠੰਡਾ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ। ਇਸ ਮੌਕੇ ਸਕੂਲ ਮੁਖੀ ਰਜੇਸ਼ ਕੁਮਾਰ ਤੋਂ ਇਲਾਵਾ ਸਮੂਹ ਸਕੂਲ ਸਟਾਫ, ਪਿੰਡ ਦੀ ਪੰਚਾਇਤ ਵਲੋਂ ਸੰਦੀਪ ਸਿੰਘ, ਮੈਂਬਰ ਹਰਪਾਲ ਸਿੰਘ ਅਤੇ ਹੋਰ ਪੰਚਾਇਤ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਸੂਬੇ ਨੂੰ ਕਰਜ਼ੇ ’ਚ ਡੋਬਿਆ-ਕੁਲਦੀਪ ਸਿੰਘ ਭੰਗੇਵਾਲਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਦਾ ਉਦਘਾਟਨ
Ad Position 24
No active advertisement