ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ 13ਵੇਂ ਦਿਨ ਵੀ ਜਾਰੀ ਪਿੰਡਾਂ ’ ਚ ਝੰਡਾ ਮਾਰਚ ਕਰ ਕੇ ਹਲਕਾ ਵਿਧਾਇਕ ਭੁੱਚੋ ਦੀ ਪਤਨੀ ਨੂੰ ਦਿੱਤਾ ਮੰਗ ਪੱਤਰ
ਲਹਿਰਾ ਮੁਹੱਬਤ, 6 ਅਗਸਤ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟਰਾਂਸਕੋ ਆਊਟ ਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ’ਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਹੜ੍ਹਤਾਲ ਅੱਜ ਤੇਰ੍ਹਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਤਾਲਮੇਲ ਕਮੇਟੀ ਪੰਜਾਬ ਦੇ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ, ਲਛਮਣ ਰਾਮਪੁਰਾ, ਹਰਦੀਪ ਤੱਗੜ, ਗੁਰਪ੍ਰੀਤ ਗੁਰੂਸਰ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿਚ ਵਿਭਾਗ ਵਿਚ ਪੱਕਾ ਕਰਨ ਸਬੰਧੀ ਕੋਈ ਵੀ ਨੀਤੀ ਨਹੀਂ ਬਣਾਈ।
ਲਹਿਰਾ ਮੁਹੱਬਤ, 6 ਅਗਸਤ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟਰਾਂਸਕੋ ਆਊਟ ਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ’ਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਹੜ੍ਹਤਾਲ ਅੱਜ ਤੇਰ੍ਹਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਤਾਲਮੇਲ ਕਮੇਟੀ ਪੰਜਾਬ ਦੇ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ, ਲਛਮਣ ਰਾਮਪੁਰਾ, ਹਰਦੀਪ ਤੱਗੜ, ਗੁਰਪ੍ਰੀਤ ਗੁਰੂਸਰ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿਚ ਵਿਭਾਗ ਵਿਚ ਪੱਕਾ ਕਰਨ ਸਬੰਧੀ ਕੋਈ ਵੀ ਨੀਤੀ ਨਹੀਂ ਬਣਾਈ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਅਤੇ ਚੱਲ ਰਹੇ ਮੌਨਸੂਨ ਸੈਸ਼ਨ ਵਿਚ ਵਿਭਾਗ ਦੇ ਵਿਭਾਗ ਵਿਚ ਮਰਜ਼ ਕਰਨ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਅੱਜ ਸਮੁੱਚੇ ਪੰਜਾਬ ਭਰ ਦੇ ਪਿੰਡਾਂ ਵਿਚ ਝੰਡਾ ਮਾਰਚ ਕਰਕੇ ਆਪ ਸਰਕਾਰ ਅਤੇ ਵਿਰੋਧੀ ਧਿਰ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ ਪਿੰਡ ਚੱਕ ਬਖਤੂ, ਚੱਕ ਰਾਮ ਸਿੰਘ ਵਾਲਾ ਅਤੇ ਚੱਕ ਫ਼ਤਿਹ ਸਿੰਘ ਵਾਲਾ ਵਿਖੇ ਝੰਡਾ ਮਾਰਚ ਕਰਕੇ ਹਲਕਾ ਵਿਧਾਇਕ ਭੁੱਚੋ ਮਾ: ਜਗਸੀਰ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਉਪਰੰਤ ਪਿੰਡ ਗਿੱਲ, ਗੋਸਲ, ਬਾਲਿਆਂਵਾਲੀ, ਕੋਟੜਾ ਕੌੜਾ, ਲਹਿਰਾ ਧੂਰਕੋਟ ਅਤੇ ਲਹਿਰਾ ਸੌਂਧਾ ਵਿਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਚੱਲ ਰਹੇ ਮੌਨਸੂਨ ਸੈਸ਼ਨ ਵਿਚ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਸੰਬੰਧੀ ਠੇਕਾ ਮੁਲਾਜ਼ਮ ਪੱਖੀ ਕਾਨੂੰਨ ਬਣਾਇਆ ਜਾਵੇ।