ਨਾਜਾਇਜ਼ ਸ਼ਰਾਬ ਸਮੇਤ ਕਾਬੂ
ਫ਼ਰੀਦਕੋਟ, 7 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਫ਼ਰੀਦਕੋਟ, 7 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਸਾਦਿਕ ਚੌਂਕ ਮੌਜੂਦ ਸੀ ਤਾਂ ਮੁਖ਼ਬਰ ਖਾਸ ਨੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਨਵਜੋਤ ਸਿੰਘ ਉਰਫ਼ ਰਵੀ ਪੁੱਤਰ ਬਲਬੀਰ ਸਿੰਘ ਉਕਤ ਜੋ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ ਜੋ ਅੱਜ ਵੀ ਦਾਣਾ ਮੰਡੀ ਵਿਚ ਝਾੜੀਆਂ ਕੋਲ ਬੈਠਾ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਸਥਾਨ ’ਤੇ ਰੇਡ ਕੀਤੀ ਤਾਂ ਕਥਿਤ ਦੋਸ਼ੀ ਨੂੰ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।