ਪੰਜਾਬ ਡਿਗਰੀ ਕਾਲਜ ’ਚ ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ
ਸਾਦਿਕ, 7 ਅਗਸਤ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ’ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਅਫ਼ਸਰ ਪ੍ਰੋ. ਜੁਗਰਾਜ ਸਿੰਘ ਨੇ ਵਿਦਿਆਰਥੀਆਂ ਵਿਚ ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ।
ਸਾਦਿਕ, 7 ਅਗਸਤ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ’ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਅਫ਼ਸਰ ਪ੍ਰੋ. ਜੁਗਰਾਜ ਸਿੰਘ ਨੇ ਵਿਦਿਆਰਥੀਆਂ ਵਿਚ ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ। ਕਾਲਜ ਦੀ ਵਾਈਸ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਕਿਹਾ ਕਿ ਏਡਜ਼ ਇਕ ਗੰਭੀਰ ਪਰ ਰੋਕਥਾਮ ਯੋਗ ਬਿਮਾਰੀ ਹੈ। ਇਸ ਬਿਮਾਰੀ ਤੋਂ ਬਚਾਅ ਲਈ ਸਹੀ ਜਾਣਕਾਰੀ, ਸਾਵਧਾਨੀ ਅਤੇ ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਹਰਵਿੰਦਰਪਾਲ ਸਿੰਘ (ਪੰਜਾਬੀ ਵਿਭਾਗ) ਨੇ ਏਡਜ਼ ਫੈਲਣ ਦੇ ਕਾਰਨਾਂ, ਬਚਾਅ ਦੇ ਉਪਾਵਾਂ ਅਤੇ ਇਸ ਨਾਲ ਸਬੰਧਿਤ ਭਰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਏਡਜ਼ ਨਾਲ ਪੀੜ੍ਹਤ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦ ਭਾਵ ਨਹੀਂ ਕਰਨਾ ਚਾਹੀਦਾ, ਸਗੋਂ ਉਨ੍ਹਾਂ ਪ੍ਰਤੀ ਹਮਦਰਦੀ ਅਤੇ ਸਹਿਯੋਗ ਦੀ ਭਾਵਨਾ ਰੱਖਣੀ ਚਾਹੀਦੀ ਹੈ। ਸੈਮੀਨਾਰ ਦੌਰਾਨ ਕਾਲਜ ਦੇ ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਏਡਜ਼ ਬਾਰੇ ਕਈ ਸਵਾਲ-ਜਵਾਬ ਕੀਤੇ। ਸੈਮੀਨਾਰ ਦੇ ਅੰਤ ਵਿਚ ਪੰਜਾਬ ਡਿਗਰੀ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਹੀ ਜਾਣਕਾਰੀ ਨੂੰ ਆਪਣੇ ਪਰਿਵਾਰ ਅਤੇ ਸਮਾਜ ਤੱਕ ਪਹੁੰਚਾਉਣ ਦਾ ਸੰਕਲਪ ਲਿਆ। ਪ੍ਰੋ. ਜੁਗਰਾਜ ਸਿੰਘ ਨੇ ਰੈੱਡ ਰਿਬਨ ਕਲੱਬ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।