08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਮੀਟਿੰਗ

ਜੈਤੋ , 7 ਅਗਸਤ ( ਗੁਰਮੀਤਪਾਲ ਰੋੜੀਕਪੂਰਾ )- ਨਗਰ ਕੌਂਸਲ ਜੈਤੋ ਦੇ ਦਫ਼ਤਰ ਵਿਖੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸੁਖਚੈਨ ਕਲਿਆਣ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਕਰਵਾਈ ਗਈ । ਨਗਰ ਕੌਂਸਲ ਜੈਤੋ ਵਿਚ ਸੇਵਾ ਨਿਭਾ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ।

Ad Position 21
No active advertisement
ਅਜੀਤ ਡੈਸਕ 08-08-2026
ਜੈਤੋ , 7 ਅਗਸਤ ( ਗੁਰਮੀਤਪਾਲ ਰੋੜੀਕਪੂਰਾ )- ਨਗਰ ਕੌਂਸਲ ਜੈਤੋ ਦੇ ਦਫ਼ਤਰ ਵਿਖੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸੁਖਚੈਨ ਕਲਿਆਣ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਕਰਵਾਈ ਗਈ । ਨਗਰ ਕੌਂਸਲ ਜੈਤੋ ਵਿਚ ਸੇਵਾ ਨਿਭਾ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ । ਚੇਅਰਮੈਨ ਸੁਖਚੈਨ ਕਲਿਆਣ ਨੇ ਸਬੰਧਿਤ ਅਧਿਕਾਰੀਆਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ । ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ , ਕਾਰਜ ਸਾਧਕ ਅਫ਼ਸਰ ਮਨਿੰਦਰ ਪਾਲ ਸਿੰਘ , ਜਨਰਲ ਇੰਸਪੈਕਟਰ ਨਾਇਬ ਸਿੰਘ ਬਰਾੜ , ਗੁਰਿੰਦਰਪਾਲ ਸਿੰਘ , ਸਫ਼ਾਈ ਸੇਵਕ ਯੂਨੀਅਨ ਫ਼ਰੀਦਕੋਟ ਦੇ ਵਾਈਸ ਪ੍ਰਧਾਨ ਰਾਜ ਕਰਨ , ਸਫ਼ਾਈ ਸੇਵਕ ਯੂਨੀਅਨ ਜੈਤੋ ਦੇ ਪ੍ਰਧਾਨ ਰਾਜੂ ਕੁਮਾਰ , ਰਾਕੇਸ਼ ਕੁਮਾਰ ਹੈਪੀ , ਬਾਲ ਕਿਸ਼ਨ , ਸੁਰੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਪਹਿਲ ਦੇ ਆਧਾਰ ’ਤੇ ਦੇਵੇ-ਮਨਦੀਪ ਕੌਰ ਸੰਧੂ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਮੰਗ ਪੱਤਰ ਦਿੰਦੇ ਹੋਏ ਸ਼ਹਿਰ ਵਾਸੀ। ਗੁਰੂ ਗੋਬਿੰਦ ਸਿ...
Ad Position 24