ਪੁਲਿਸ ਨੇ ਜ਼ਿਲ੍ਹੇ ਦੇ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਚਲਾਇਆ
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਆਉਣ ਵਾਲੇ 15 ਅਗਸਤ ਆਜ਼ਾਦੀ ਦਿਵਸ ਨੂੰ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਤੇ ਉਨ੍ਹਾਂ ਦੇ ਆਲੇ - ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਅਭਿਆਨ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਅਧੀਨ ਪੈਂਦੇ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਇਕੋ ਸਮੇਂ ਚਲਾਇਆ ਗਿਆ।
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਆਉਣ ਵਾਲੇ 15 ਅਗਸਤ ਆਜ਼ਾਦੀ ਦਿਵਸ ਨੂੰ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਤੇ ਉਨ੍ਹਾਂ ਦੇ ਆਲੇ - ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਅਭਿਆਨ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਅਧੀਨ ਪੈਂਦੇ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਇਕੋ ਸਮੇਂ ਚਲਾਇਆ ਗਿਆ। ਇਸ ਦੌਰਾਨ ਬੱਸ ਸਟੈਂਡਾਂ ਦੇ ਵੇਟਿੰਗ ਹਾਲਾਂ, ਟਿਕਟ ਕਾਊਂਟਰਾਂ, ਪਾਰਕਿੰਗ ਸਥਾਨਾਂ, ਯਾਤਰੀਆਂ ਦੇ ਸਮਾਨ ਤੇ ਹੋਰ ਭੀੜ-ਭਾੜ ਵਾਲੇ ਸਥਾਨਾਂ ਦੀ ਐਂਟੀ-ਸਾਬੋਟਾਜ਼ ਟੀਮਾਂ ਅਤੇ ਪੁਲਿਸ ਪਾਰਟੀਆਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਸਬ ਡਵੀਜ਼ਨ ਵਿਚ ਹਰਕਮਲ ਕੌਰ ਐੱਸ.ਪੀ. (ਐੱਚ), ਰਛਪਾਲ ਸਿੰਘ ਡੀ.ਐੱਸ.ਪੀ. (ਡੀ) ਅਤੇ ਏ.ਐੱਸ.ਆਈ. ਗੁਰਾਂਦਿੱਤਾ ਸਿੰਘ ਮੁੱਖ ਅਫ਼ਸਰ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਵਿਸ਼ੇਸ਼ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਗਈ, ਜਦਕਿ ਵਾਹਨ ਐਪ ਦੀ ਮਦਦ ਨਾਲ ਬੱਸ ਸਟੈਂਡ ਦੀ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ, ਜਨਤਕ ਥਾਵਾਂ ’ਤੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਸ ਵਸਤੂ ਸੰਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਜਾਗਰੂਕ ਕੀਤਾ ਗਿਆ। ਐੱਸ.ਪੀ. (ਐੱਚ) ਹਰਕਮਲ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਬੱਸ ਸਟੈਂਡਾਂ ਵਰਗੀਆਂ ਭੀੜ-ਭਾੜ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਦਾ ਮਕਸਦ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦੀਆਂ ਗਤੀਵਿਧੀਆਂ ਨੂੰ ਨਾਕਾਮ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ। ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ’ਚ ਬਰਕਰਾਰ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਾਰੇ ਸੰਵੇਦਨਸ਼ੀਲ ਸਥਾਨਾਂ ’ਤੇ ਸੁਰੱਖਿਆ ਹੋਰ ਮਜ਼ਬੂਤ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ 24 ਘੰਟੇ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ।