07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸੂਬਾ ਪੱਧਰ ’ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਐੱਸ. ਐੱਸ.

Ad Position 21
No active advertisement
ਮੀਟਿੰਗ ਦੌਰਾਨ ਹਾਜ਼ਰ ਨਗਰ ਕੌਂਸਲ ਜੈਤੋ ’ਚ ਸੁਖਚੈਨ ਕਲਿਆਣ ਤੇ ਪ੍ਰਧਾਨ ਨਿਰਮਲਾ ਦੇਵੀ, ਮਨਿੰਦਰ ਪਾਲ ਸਿੰਘ, ਨਾਇਬ ਸਿੰਘ ਬਰਾੜ। ਤਸਵੀਰ : ਗੁਰਮੀਤਪਾਲ ਰੋੜੀਕਪੂਰਾ 08-08-2026
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸੂਬਾ ਪੱਧਰ ’ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਆਗਾਮੀ 15 ਅਗਸਤ (ਆਜ਼ਾਦੀ ਦਿਵਸ) ਸਮਾਗਮਾਂ ਨੂੰ ਸ਼ਾਂਤੀਪੂਰਨ, ਸੁਰੱਖਿਅਤ ਤੇ ਨਿਰਵਿਘਨ ਢੰਗ ਨਾਲ ਸੰਪੰਨ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਗਏ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਵਿਸ਼ੇਸ਼ ਤੇ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ, ਗ਼ੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਕਿਸੇ ਵੀ ਅਪਰਾਧਿਕ ਨੈੱਟਵਰਕ ਨੂੰ ਨਾਕਾਮ ਕਰਨਾ ਸੀ। ਇਹ ਸਰਚ ਅਭਿਆਨ ਜੇਲ੍ਹ ਸੁਪਰਡੈਂਟ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐੱਸ.ਪੀ. ਹਰਜੀਤ ਸਿੰਘ ਦੀ ਅਗਵਾਈ ਹੇਠ ਚਲਾਇਆ ਗਿਆ। ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਐੱਸ.ਆਈ. ਜਗਸੀਰ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਸ ਕਾਰਵਾਈ ਵਿਚ ਹਿੱਸਾ ਲਿਆ। ਸਰਚ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਹਰ ਗਤੀਵਿਧੀ ’ਤੇ ਕੜੀ ਨਿਗਰਾਨੀ ਰੱਖੀ ਗਈ। ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਤੇ ਸੰਵੇਦਨਸ਼ੀਲ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਕੈਦੀਆਂ ਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਾਮਾਨ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਜੇਲ੍ਹ ਦੀਆਂ ਕੰਧਾਂ ਤੇ ਆਲੇ-ਦੁਆਲੇ ਦੇ ਹੋਰ ਸੰਭਾਵਿਤ ਸਥਾਨਾਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਾਂਝੇ ਤੌਰ ’ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਅਨਸਰਾਂ ਵਲੋਂ ਬਾਹਰੀ ਸੰਪਰਕ ਬਣਾਉਣ ਜਾਂ ਗ਼ੈਰ-ਕਾਨੂੰਨੀ ਗਤੀਵਿਧੀ ਆਂ ਚਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਐੱਸ.ਐੱਸ.ਪੀ. ਨੇ ਕਿਹਾ ਕਿ ਜਨਤਕ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜ਼ੀਹ ਹੈ। ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੈਰਾਥਨ ਦੌਰਾਨ ਮੌਜੂਦ ਅਧਿਕਾਰੀ ਤੇ ਵਿਦਿਆਰਥੀ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਰੈੱਡ ਰਨ... ਅਗਲੀ ਖ਼ਬਰ ਮਹਾਂਵੀਰ ਗਊਸ਼ਾਲਾ ਮਲੋਟ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਹਨੂਮਾਨ ਚਾਲੀਸਾ ਦੇ ਪਾਠਾਂ ਦੇ ਭੋਗ ਦਾ ਸਮਾਪਤੀ ਸਮਾਰੋਹ 9 ਨੂੰ
Ad Position 24