07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਕਾਨੂੰਨੀ ਜਾਗਰੂਕਤਾ ਲੈਕਚਰ ਕਰਵਾਇਆ

ਮਲੋਟ, 7 ਅਗਸਤ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਲੀਗਲ ਲਿਟਰੇਸੀ ਕਲੱਬ ਵਲੋਂ ਵਿਦਿਆਰਥੀਆਂ ਤੇ ਆਮ ਨਾਗਰਿਕਾਂ ਵਿਚ ਕਾਨੂੰਨੀ ਸਾਖ਼ਰਤਾ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਕਾਨੂੰਨੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਅਰਸ਼ਦੀਪ ਕੌਰ, ਐਡਵੋਕੇਟ ਸੁਖਦੀਪ ਕੌਰ ਤੇ ਪੀ.

Ad Position 21
No active advertisement
ਅਜੀਤ ਡੈਸਕ 08-08-2026
ਮਲੋਟ, 7 ਅਗਸਤ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਲੀਗਲ ਲਿਟਰੇਸੀ ਕਲੱਬ ਵਲੋਂ ਵਿਦਿਆਰਥੀਆਂ ਤੇ ਆਮ ਨਾਗਰਿਕਾਂ ਵਿਚ ਕਾਨੂੰਨੀ ਸਾਖ਼ਰਤਾ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਕਾਨੂੰਨੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਅਰਸ਼ਦੀਪ ਕੌਰ, ਐਡਵੋਕੇਟ ਸੁਖਦੀਪ ਕੌਰ ਤੇ ਪੀ.ਐੱਲ.ਵੀ. ਪਰਮਪਾਲ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ 12 ਸਤੰਬਰ ਨੂੰ ਲੱਗਣ ਵਾਲੀ ਲੋਕ ਅਦਾਲਤ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਲੋਕ ਅਦਾਲਤਾਂ ਦੀ ਭੂਮਿਕਾ, ਉਨ੍ਹਾਂ ਦੀ ਕਾਰਗੁਜ਼ਾਰੀ ਤੇ ਆਪਸੀ ਸਹਿਮਤੀ ਨਾਲ ਵਿਵਾਦਾਂ ਦੇ ਜਲਦ ਅਤੇ ਘੱਟ ਖ਼ਰਚੇ ਵਿਚ ਨਿਪਟਾਰੇ ਦੇ ਮਹੱਤਵ ਬਾਰੇ ਚਾਨਣਾ ਪਾਇਆ। ਬੁਲਾਰਿਆਂ ਨੇ ਔਰਤਾਂ ਦੇ ਕਾਨੂੰਨੀ ਅਧਿਕਾਰਾਂ, ਅਨੁਸੂਚਿਤ ਜਾਤੀਆਂ ਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਲਈ ਉਪਲਬਧ ਕਾਨੂੰਨੀ ਸੁਰੱਖਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮੁਫ਼ਤ ਕਾਨੂੰਨੀ ਸਹਾਇਤਾ, ਕਾਨੂੰਨੀ ਸਹਾਇਤਾ ਅਤੇ ਸਲਾਹ-ਮਸ਼ਵਰਾ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਕਰੀਬ 100 ਵਿਦਿਆਰਥੀਆਂ ਨੇ ਇਸ ਲੈਕਚਰ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਪ੍ਰਸ਼ਨ ਉਤਰ ਸੈਸ਼ਨ ਦੌਰਾਨ ਆਪਣੇ ਕਾਨੂੰਨੀ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਕਾਨੂੰਨ ਪ੍ਰਤੀ ਜਾਗਰੂਕ ਬਣਾਉਣਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਤੇ ਫ਼ਰਜ਼ਾਂ ਬਾਰੇ ਜਾਣੂ ਕਰਵਾਉਣਾ ਸੀ। ਅੰਤ ਵਿਚ ਲੀਗਲ ਲਿਟਰੇਸੀ ਕਲੱਬ ਦੇ ਮੈਂਬਰ ਪ੍ਰੋ. ਸਿਵਾਂਗੀ ਵਿੱਜ, ਪ੍ਰੋ. ਤਨੁ ਵਲੋਂ ਆਏ ਹੋਏ ਮਹਿਮਾਨ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ। ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪਿਰਤਪਾਲ ਸਿੰਘ ਗਿੱਲ, ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਥਾਂਦੇਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੈਰਾਥਨ ਦੌਰਾਨ ਮੌਜੂਦ ਅਧਿਕਾਰੀ ਤੇ ਵਿਦਿਆਰਥੀ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਰੈੱਡ ਰਨ...
Ad Position 24