07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦਾ ਗਿੱਦੜਬਾਹਾ ਪਹੁੰਚਣ ’ਤੇ ਨਿੱਘਾ ਸਵਾਗਤ

ਗਿੱਦੜਬਾਹਾ, 7 ਅਗਸਤ (ਸ਼ਿਵਰਾਜ ਸਿੰਘ ਬਰਾੜ)-ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੇ ਗਿੱਦੜਬਾਹਾ ਵਿਖੇ ਪਹੁੰਚਣ ’ਤੇ ਭਾਜਪਾ ਆਗੂਆਂ ਵਲੋਂ ਜੋਸ਼ੋ-ਖ਼ਰੋਸ਼ ਨਾਲ ਸਵਾਗਤ ਕੀਤਾ ਗਿਆ। ਮੰਡੀ ਵਾਲੀ ਧਰਮਸ਼ਾਲਾ ਵਿਖੇ ਰਖਾਏ ਗਏ ਸਵਾਗਤੀ ਸਮਾਰੋਹ ਵਿਚ ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਵੱਡੀ ਗਿਣਤੀ ’ਚ ਹਾਜ਼ਰੀ ਲਵਾਈ।

Ad Position 21
No active advertisement
ਅਜੀਤ ਡੈਸਕ 08-08-2026
ਗਿੱਦੜਬਾਹਾ, 7 ਅਗਸਤ (ਸ਼ਿਵਰਾਜ ਸਿੰਘ ਬਰਾੜ)-ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੇ ਗਿੱਦੜਬਾਹਾ ਵਿਖੇ ਪਹੁੰਚਣ ’ਤੇ ਭਾਜਪਾ ਆਗੂਆਂ ਵਲੋਂ ਜੋਸ਼ੋ-ਖ਼ਰੋਸ਼ ਨਾਲ ਸਵਾਗਤ ਕੀਤਾ ਗਿਆ। ਮੰਡੀ ਵਾਲੀ ਧਰਮਸ਼ਾਲਾ ਵਿਖੇ ਰਖਾਏ ਗਏ ਸਵਾਗਤੀ ਸਮਾਰੋਹ ਵਿਚ ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਵੱਡੀ ਗਿਣਤੀ ’ਚ ਹਾਜ਼ਰੀ ਲਵਾਈ। ਸੀਨੀਅਰ ਭਾਜਪਾ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਜੀ ਆਇਆ ਕਹਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕੁਲਦੀਪ ਸਿੰਘ ਭੰਗੇਵਾਲਾ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਗਿੱਦੜਬਾਹਾ ਹਲਕੇ ਦੇ ਸਮੂਹ ਆਗੂਆਂ ਵਲੋਂ ਉਨ੍ਹਾਂ ਨੂੰ ਪੂਰਨ ਤੌਰ ’ਤੇ ਸਹਿਯੋਗ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਦਿਆਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਹਰ ਫ਼ਰੰਟ ’ਤੇ ਪੰਜਾਬ ਸਰਕਾਰ ਫ਼ੇਲ੍ਹ ਹੋ ਗਈ ਹੈ। ਲੁੱਟਾ-ਖੋਹਾਂ ਤੇ ਦਿਨ-ਦਿਹਾੜੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਅੱਜ ਜੋ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ, ਸਿਰਫ਼ ਕੇਂਦਰ ਸਰਕਾਰ ਦੇ ਪੈਸਿਆਂ ਨਾਲ ਹੀ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਭਾਜਪਾ ਦੀ ਹੀ ਬਣੇਗੀ ਅਤੇ ਡਬਲ ਇੰਜਣ ਸਰਕਾਰ ਹੋਣ ਨਾਲ ਪੰਜਾਬ ਵਿਕਾਸ ਦੀਆਂ ਉਚੀਆਂ ਮੰਜ਼ਿਲਾਂ ਨੂੰ ਛੂਹੇਗਾ। ਇਸ ਮੌਕੇ ਹਰਜੀਤ ਸਿੰਘ ਨੀਲਾ ਮਾਨ, ਸੁਰਜੀਤ ਸਿੰਘ ਘੋਨਾ, ਬੇਅੰਤ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਢੱਲਾ, ਪ੍ਰਭਜੀਤ ਸਿੰਘ ਢੱਲਾ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਾਇਸ ਆਫ਼ ਪੰਜਾਬ ਦੇ ਫਾਈਨਲ ’ਚ ਪਹੁੰਚੇ ਰਿਸ਼ਵਦੀਪ ਸਿੰਘ ਸਕੂਲ ਪਹੁੰਚਣ ’ ਤੇ ਕੀਤਾ ਸਵਾਗਤ
Ad Position 24