ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਗਿੱਧਾ, ਬੋਲੀਆਂ, ਲੋਕ-ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ।
ਸ
ਸੇਂਟ ਫ਼ਰੀਦ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਏ ਜਾਣ ਮੌਕੇ ਸਕੂਲੀ ਵਿਦਿਆਰਥਣਾਂ ਨਾਲ ਡਾਇਰੈਕਟਰ ਪਰਮਜੀਤ ਕੌਰ ਬਰਾੜ ਅਤੇ ਪ੍ਰਿੰਸੀਪਲ ਜੋਗਿੰਦਰ ਤਨੇਜਾ ਤੇ ਹੋਰ ਸਟਾਫ਼ ਮੈਂਬਰ। ਅਜੀਤ ਤਸਵੀਰ
08-08-2026
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਗਿੱਧਾ, ਬੋਲੀਆਂ, ਲੋਕ-ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਮਹਿੰਦੀ ਮੁਕਾਬਲਾ, ਮਾਡਲਿੰਗ, ਪੰਜਾਬੀ ਲੋਕ-ਖੇਡਾਂ, ਝੂਲੇ (ਪੀਂਘਾਂ), ਸਜਾਵਟ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਪਰਮਜੀਤ ਕੌਰ ਬਰਾੜ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਆਪਣੀ ਸੰਸਕ੍ਰਿਤੀ ਪ੍ਰਤੀ ਮਾਣ ਦੀ ਭਾਵਨਾ ਵੀ ਪੈਦਾ ਕਰਦੇ ਹਨ। ਪ੍ਰਿੰਸੀਪਲ ਜੋਗਿੰਦਰ ਤਨੇਜਾ ਨੇ ਸਮੂਹ ਸਟਾਫ਼, ਵਿਦਿਆਰਥਣਾਂ ਅਤੇ ਪ੍ਰਬੰਧਕ ਟੀਮ ਨੂੰ ਵਧਾਈ ਦਿੱਤੀ ਅਤੇ ਸਮਾਗਮ ਨੂੰ ਯਾਦਗਾਰ ਬਣਾਉਣ ਵਿਚ ਸਹਿਯੋਗ ਦੇਣ ਲਈ ਸਭ ਦਾ ਧੰਨਵਾਦ ਕੀਤਾ।