07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੈਨੇਟ ਦੀਆਂ ਚੋਣਾਂ ਸੰਬੰਧੀ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਸਮੂਹ ਸਟਾਫ਼ ਨਾਲ ਮੀਟਿੰਗ ਕਰਦੇ ਹੋਏ ਉਮੀਦਵਾਰ ਗੁਰਰਾਜ ਸਿੰਘ ਚਹਿਲ।

ਗਿੱਦੜਬਾਹਾ, 7 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸਤੰਬਰ 2026 ਵਿਚ ਹੋਣ ਜਾ ਰਹੀਆਂ ਗ੍ਰੈਜੂਏਸ਼ਨ ਹਲਕਿਆਂ ਦੀਆਂ ਚੋਣਾਂ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਤਹਿਤ ਡੀ.

Ad Position 21
No active advertisement
ਅਜੀਤ ਡੈਸਕ 08-08-2026
ਗਿੱਦੜਬਾਹਾ, 7 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸਤੰਬਰ 2026 ਵਿਚ ਹੋਣ ਜਾ ਰਹੀਆਂ ਗ੍ਰੈਜੂਏਸ਼ਨ ਹਲਕਿਆਂ ਦੀਆਂ ਚੋਣਾਂ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਤਹਿਤ ਡੀ.ਏ.ਵੀ. ਮੈਨੇਜਮੈਂਟ ਕਮੇਟੀ ਨਵੀਂ ਦਿੱਲੀ ਦੇ ਉਮੀਦਵਾਰਾਂ ਨੇ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਅੰਤਰਗਤ ਡੀ.ਏ.ਵੀ. ਮੈਨੇਜਮੈਂਟ ਕਮੇਟੀ ਦੇ ਉਮੀਦਵਾਰ ਗੁਰਰਾਜ ਸਿੰਘ ਚਹਿਲ (ਡੀ.ਏ.ਵੀ. ਕਾਲਜ ਅਬੋਹਰ ਪੰਜਾਬੀ ਵਿਭਾਗ ਤੋਂ ਰਿਟਾਇਰਡ ਪ੍ਰੋਫ਼ੈਸਰ) ਨੇ ਸਥਾਨਕ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਸਮੂਹ ਸਟਾਫ਼ ਨਾਲ ਤੇ ਪ੍ਰਿੰਸੀਪਲ ਪ੍ਰੋਫ਼ੈਸਰ ਰਾਜੇਸ਼ ਮਹਾਜਨ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਕੀਤੀ। ਇਸ ਵਿਚ ਉਨ੍ਹਾਂ ਸਿੱਖਿਆ ਦੇ ਖੇਤਰ ਵਿਚ ਡੀ.ਏ.ਵੀ. ਦੇ ਯੋਗਦਾਨ ਦਾ ਵਰਣਨ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਬਚਾਉਣ ਲਈ ਡੀ.ਏ.ਵੀ. ਦੇ ਪਾਏ ਯੋਗਦਾਨ ਬਾਰੇ ਦੱਸਦੇ ਹੋਏ ਡੀ.ਏ.ਵੀ. ਦੇ ਉਮੀਦਵਾਰ ਨੂੰ ਕਿਉਂ ਹੋਣਾ ਚਾਹੀਦਾ ਹੈ, ਇਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਪਹੁੰਚਣ ’ਤੇ ਕਾਲਜ ਪ੍ਰਿੰਸੀਪਲ ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਫ਼ੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਨਿੱਘਾ ਸਵਾਗਤ ਕਰਦਿਆਂ ਆਪਣੇ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ (ਦੀ ਰੇਡੀਐਂਟ) ਵਲੋਂ ਬੂਟੇ ਲਗਾਏ ਅਗਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24