10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ਼ ਧਰਨਾ 1 ਸਤੰਬਰ ਨੂੰ

ਸਾਦਿਕ, 9 ਅਗਸਤ (ਆਰ. ਐਸ.

Ad Position 21
No active advertisement
ਅਜੀਤ ਡੈਸਕ 10-08-2026
ਸਾਦਿਕ, 9 ਅਗਸਤ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ ਦੀ ਪ੍ਰਧਾਨਗੀ ਹੇਠ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਹੋਈ। ਇਸ ਮੀਟਿੰਗ ’ਚ ਸੂਬਾ ਅੰਤਰਿੰਗ ਕਮੇਟੀ ਮੈਂਬਰ ਜਸਪਿੰਦਰ ਸਿੰਘ ਰੁਪਈਆਂ ਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਭਰਵੀਂ ਸ਼ਮੂਲੀਅਤ ਕਰਨਗੇ। ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਤੇ 80 ਨੂੰ ਰੱਦ ਕਰਨ ਲਈ ਪੰਜਾਬ ਸਰਕਾਰ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਨ੍ਹਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇੇ, ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਕੇਂਦਰ ਸਰਕਾਰ ਖਤਮ ਕਰੇ, ਡਾ. ਸੁਆਮੀਨਾਥਨ ਵਲੋਂ ਕੀਤੀ ਗਈ ਸਿਫ਼ਾਰਸ਼ ਸੀ-2 + 50% ਫ਼ਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐਮ ਐਸ ਪੀ ਅਨੁਸਾਰ ਯਕੀਨੀ ਬਣਾਈ ਜਾਵੇ ਅਤੇ ਕੇਂਦਰ ਸਰਕਾਰ ਭਾਰਤ-ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕਰੇ। ਇਸ ਮੌਕੇ ਵਜ਼ੀਰ ਸਿੰਘ ਡੋਡ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਅੰਗਰੇਜ਼ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਸਾਦਿਕ, ਜਗਦੀਪ ਸਿੰਘ ਜਨੇਰੀਆਂ, ਗੁਰਵਿੰਦਰ ਸਿੰਘ ਸ਼ੇਰ ਸਿੰਘ ਵਾਲਾ, ਸ਼ਿੰਗਾਰਾ ਸਿੰਘ, ਕੁਲਵਿੰਦਰ ਸਿੰਘ ਹਰੀਏਵਾਲਾ ਬਲਾਕ ਪ੍ਰਧਾਨ ਕੋਟਕਪੂਰਾ, ਜਸਪਾਲ ਸਿੰਘ ਜਲਾਲੇਆਣਾ, ਬਲਜਿੰਦਰ ਸਿੰਘ ਝੋਕ ਸਰਕਾਰੀ ਆਦਿ ਤੋਂ ਇਲਾਵਾ ਕਿਸਾਨ ਵੱਡੀ ਗਿਣਤੀ ’ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਕਰਤਾਰ ਕੌਰ ਕੋਟਕਪੂਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ. ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਨੇ ਵਾਤਾਵਰਨ ਪ੍ਰੇਮੀਆਂ ਦੇ ਸਹਿਯੋਗ ਨਾਲ ਨਹਿਰ ਦੀ ਪਟੜੀ ’ਤੇ ਬੂਟੇ...
Ad Position 24