10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਕਿਯੂ ਕਾਦੀਆਂ ਪਿੰਡ ਇਕਾਈ ਸ਼ੇਰ ਸਿੰਘ ਵਾਲਾ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 9 ਅਗਸਤ (ਆਰ. ਐਸ.

Ad Position 21
No active advertisement
ਅਜੀਤ ਡੈਸਕ 10-08-2026
ਸਾਦਿਕ, 9 ਅਗਸਤ (ਆਰ.ਐਸ.ਧੁੰਨਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਸਾਦਿਕ ਅਧੀਨ ਆਉਂਦੇ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਥੇਬੰਦੀ ਦੇ ਸੂਬਾ ਅੰਤਰਿੰਗ ਕਮੇਟੀ ਮੈਂਬਰ ਜਸਪਿੰਦਰ ਸਿੰਘ ਰੁਪਈਆਂਵਾਲਾ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ, ਸੀਨੀਅਰ ਮੀਤ ਪ੍ਰਧਾਨ ਵਜ਼ੀਰ ਸਿੰਘ ਡੋਡ, ਬਲਾਕ ਪ੍ਰਧਾਨ ਅੰਗਰੇਜ ਸਿੰਘ ਘੁੱਦੂਵਾਲਾ, ਜਗਦੀਪ ਸਿੰਘ ਜਨੇਰੀਆਂ ਆਦਿ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ ਚੋਣ ਵਿਚ ਗੁਰਚਰਨ ਸਿੰਘ ਇਕਾਈ ਪ੍ਰਧਾਨ, ਸਕੱਤਰ ਜਨਰਲ ਜਸਮੀਤ ਸਿੰਘ, ਜਨਰਲ ਸਕੱਤਰ ਸ਼ਹਿਬਰ ਸਿੰਘ ਸੰਧੂ, ਪ੍ਰੈਸ ਸਕੱਤਰ ਹਰਦੇਵ ਸਿੰਘ ਸੰਧੂ, ਮੀਤ ਪ੍ਰਧਾਨ ਵਰਿੰਦਰ ਕੁਮਾਰ ਤੋਂ ਇਲਾਵਾ ਰਵਿਦੰਰ ਕੁਮਾਰ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਤੇਜਿੰਦਰ ਸਿੰਘ, ਜਗਸੀਰ ਸਿੰਘ, ਲਖਵਿੰਦਰ ਸਿੰਘ ਅਤੇ ਨਰਿੰਦਰਪਾਲ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਬਲਜਿੰਦਰ ਸਿੰਘ ਝੋਕ ਸਰਕਾਰੀ, ਸ਼ਿੰਗਾਰਾ ਸਿੰਘ ਕਾਉਣੀ, ਜਸਪਾਲ ਸਿੰਘ ਤੇ ਗੁਰਵਿੰਦਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੇਲਰ ਆਪ੍ਰੇਟਰ ਯੂਨੀਅਨ ਇਕਾਈ ਸੇਢਾ ਸਿੰਘ ਵਾਲਾ ਦੀ ਹੋਈ ਚੋਣ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਗੁਰਮੀਤ ਸਿੰਘ ਖੁ... ਅਗਲੀ ਖ਼ਬਰ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਨਾਮਜ਼ਦਗੀ ਪੱਤਰ ਦਾਖ਼ਲ
Ad Position 24