11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

8.40 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗ੍ਰਿਫਤਾਰ

ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਡਿਊਟੀ ’ਤੇ ਤਾਇਨਾਤ ਸਨ ਕਿ ਇੰਦਰਾ ਕਲੋਨੀ ਮੁਕਤਸਰ ਬਾਈਪਾਸ ਕੋਟਕਪੂਰਾ ਕੋਲ ਦੋ ਮੋਨੇ ਨੌਜਵਾਨ ਖੜੇ ਦਿਖਾਈ ਦਿੱਤੇ। ਜਿਨ੍ਹਾਂ ਵਿਚੋਂ ਇਕ ਨੌਜਵਾਨ ਦੇ ਸੱਜੇ ਹੱਥ ਵਿਚ ਪਾਰਦਰਸ਼ੀ ਮੋਮੀ ਲ਼ਿਫ਼ਾਫ਼ੀ ਫੜੀ ਹੋਈ ਸੀ।

Ad Position 21
No active advertisement
ਅਜੀਤ ਡੈਸਕ 11-08-2026
ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਡਿਊਟੀ ’ਤੇ ਤਾਇਨਾਤ ਸਨ ਕਿ ਇੰਦਰਾ ਕਲੋਨੀ ਮੁਕਤਸਰ ਬਾਈਪਾਸ ਕੋਟਕਪੂਰਾ ਕੋਲ ਦੋ ਮੋਨੇ ਨੌਜਵਾਨ ਖੜੇ ਦਿਖਾਈ ਦਿੱਤੇ। ਜਿਨ੍ਹਾਂ ਵਿਚੋਂ ਇਕ ਨੌਜਵਾਨ ਦੇ ਸੱਜੇ ਹੱਥ ਵਿਚ ਪਾਰਦਰਸ਼ੀ ਮੋਮੀ ਲ਼ਿਫ਼ਾਫ਼ੀ ਫੜੀ ਹੋਈ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਵਿਚਲਾ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਘਾਹ ਫੂਸ ਵਿਚ ਸੁੱਟ ਕੇ ਖਿਸਕਣ ਲੱਗੇ। ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਪਰੰਤ ਉਨ੍ਹਾਂ ਦੁਆਰਾ ਸੁੱਟੀ ਗਈ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 8.40 ਗਰਾਮ ਹੈਰੋਇਨ ਬਰਾਮਦ ਹੋਈ। ਅਸ਼ਨੀਕ ਸਿੰਘ ਅਤੇ ਗੁਰਦਿੱਤ ਸਿੰਘ ਦੋਵੇਂ ਵਾਸੀ ਕੋਟਕਪੂਰਾ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਅਸਲ੍ਹੇ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ‘ ਆਪ’ ਨਾਲੋਂ ਤੋੜ ਵਿਛੋੜਾ ਕਰਕੇ ਭਾਰਤੀ ਜਨਤਾ ਪਾਰਟੀ ’ਚ ਹੋਏ ਸ਼ਾਮਿਲ
Ad Position 24