13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਤੇ ਨਸ਼ੀਲੇ ਕੈਪਸੂਲ ਬਰਾਮਦ

ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਦੋ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-08-2026
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਦੋ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਗੁਰਮੇਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਨੇ ਦੱਸਿਆ ਕਿ ਜੇਲ੍ਹ ਕਰਮਚਾਰੀਆਂ ਦੀ ਸਹਾਇਤ ਨਾਲ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਬੰਦੀ ਸ਼ੈਬਰ ਸਿੰਘ ਪੁੱਤਰ ਕਸ਼ਮੀਰ ਸਿੰਘ ਪਾਸੋਂ ਕਥਿਤ ਤੌਰ ’ਤੇ 0.2 ਗ੍ਰਾਮ ਹੈਰੋਇਨ ਅਤੇ ਹਵਾਲਾਤੀ ਨਿਰਮਲ ਸਿੰਘ ਪੁੱਤਰ ਕਰਨੈਲ ਸਿੰਘ ਪਾਸੋਂ 11 ਲਾਲ ਰੰਗ ਦੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਦੇ ਦੋਸ਼ਾਂ ਤਹਿਤ ਏਜੰਟ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ
Ad Position 24