13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਵਿਖੇ 15 ਅਗਸਤ ਦੀਆਂ ਤਿਆਰੀਆਂ ਜ਼ੋਰਾਂ ’ਤੇ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ. ਐਮ.

Ad Position 21
No active advertisement
ਅਜੀਤ ਡੈਸਕ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ.ਐਮ.ਡੀ ਵਰਲਡ ਸਕੂਲ ਵਿਖੇ 15 ਅਗਸਤ ਦੇ ਆਜ਼ਾਦੀ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। 15 ਅਗਸਤ ਵਾਲੇ ਦਿਨ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਦੇ ਫਾਊਂਡਰ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ’ ਥਾਪਰ ਦੇ ਜਨਮ ਦਿਨ ਮੌਕੇ ’ਤੇ ਉਨ੍ਹਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਇਕ ਨੈਤਿਕ ਸਿੱਖਿਆ ਦਾ ਇਮਤਿਹਾਨ ਵੀ ਲਿਆ ਜਾਵੇਗਾ। ਇਨ੍ਹਾਂ ਤਿਆਰੀਆਂ ਦੀ ਸਮੁੱਚੀ ਨਿਗਰਾਨੀ ਸੰਸਥਾਵਾਂ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਕਰ ਰਹੇ ਹਨ। ਐਸ.ਐਮ.ਡੀ. ਵਰਲਡ ਸਕੂਲ ਦੇ ਪ੍ਰਿੰਸੀਪਲ ਹਰਮੋਹਨ ਸਿੰਘ ਸਾਹਨੀ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਰੇਨੂਕਾ ਦੀ ਅਗਵਾਈ ਹੇਠ ਵਿਦਿਆਰਥੀ ਆਜ਼ਾਦੀ ਦਿਵਸ ਦੀ ਮਹੱਤਤਾ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀਆਂ ਦੇਸ਼-ਭਗਤੀ ਭਰਪੂਰ ਕੋਰਿਓਗ੍ਰਾਫੀਆਂ, ਡਾਂਸ, ਗੀਤ, ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਤਿਆਰੀ ਕਰ ਰਹੇ ਹਨ। ਪ੍ਰਬੰਧਕ ਕਮੇਟੀ ਮੈਂਬਰ ਮੇਘਾ ਥਾਪਰ ਅਤੇ ਕੈਂਪਸ ਇੰਚਾਰਜ ਮਨਜੀਤ ਕੌਰ ਸਮਾਗਮ ਦੀਆਂ ਤਿਆਰੀਆਂ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਨਾਲ ਹੀ ਸਮੂਹ ਕੋਆਰਡੀਨੇਟਰ ਅਮਨਪ੍ਰੀਤ ਕੌਰ, ਖੁਸ਼ਵਿੰਦਰ ਸਿੰਘ, ਦਰਸ਼ਨਾ ਕੌੜਾ, ਅਨੂ ਬਾਲੀ ਅਤੇ ਸਮੂਹ ਸਟਾਫ਼ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਿਚ ਲੱਗੇ ਹੋਏ ਹਨ। ਸਕੂਲ ਵਿਚ ਹੋ ਰਹੀਆਂ ਤਿਆਰੀਆਂ ਤੋਂ ਸਪੱਸ਼ਟ ਹੈ ਕਿ 15 ਅਗਸਤ ਦਾ ਇਹ ਸਮਾਗਮ ਦੇਸ਼-ਭਗਤੀ ਅਤੇ ਰਾਸ਼ਟਰੀ ਜਜ਼ਬੇ ਨਾਲ ਭਰਪੂਰ ਇਕ ਯਾਦਗਾਰੀ ਸਮਾਗਮ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿਕੰਦਰ ਸਿੰਘ ਗਿੱਲ ਤੇ ਮੈਂਗਲ ਸਿੰਘ ਢਿੱਲਵਾਂ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਸੇਖੋਂ ਤੇ ਧਾਲੀਵਾਲ ਵਲੋਂ ਹਮਲੇ ਦੀ ਨਿੰਦਾ
Ad Position 24