14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਦੂਜਾ ਸਥਾਨ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਈ ਗਈ ਰੈਡ ਮੈਰਾਥਨ ਰਨ ਵਿਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹੋਣਹਾਰ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸਨ ਕੀਤਾ। ਇਸ ਮੌਕੇ ਵਿਦਿਆਰਥਣ ਨੇ ਪੂਰੇ ਜੋਸ਼, ਉਤਸ਼ਾਹ ਅਤੇ ਦਿ੍ਰੜ੍ਹ ਇਰਾਦੇ ਨਾਲ ਮੈਰਾਥਨ ਵਿਚ ਭਾਗ ਲਿਆ ਅਤੇ ਆਪਣੀ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 14-08-2026
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਈ ਗਈ ਰੈਡ ਮੈਰਾਥਨ ਰਨ ਵਿਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹੋਣਹਾਰ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸਨ ਕੀਤਾ। ਇਸ ਮੌਕੇ ਵਿਦਿਆਰਥਣ ਨੇ ਪੂਰੇ ਜੋਸ਼, ਉਤਸ਼ਾਹ ਅਤੇ ਦਿ੍ਰੜ੍ਹ ਇਰਾਦੇ ਨਾਲ ਮੈਰਾਥਨ ਵਿਚ ਭਾਗ ਲਿਆ ਅਤੇ ਆਪਣੀ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਿਚ ਖੁਸ਼ੀ ਪਾਈ ਜਾ ਰਹੀ ਹੈ। ਕਾਲਜ ਦੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸਰੀਰਕ ਗਤੀਵਿਧੀਆਂ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਗਤੀਵਿਧੀਆਂ ਵਿਚ ਭਾਗ ਲੈਣਾ ਬਹੁਤ ਮਹੱਤਵਪੂਰਨ ਹੈ। ਕਾਲਜ ਦੀ ਰੈਡ ਰੀਬਨ ਕੋਆਰਡੀਨੇਟਰ ਮਿਸ. ਸੁਖਵੀਰ ਕੌਰ ਨੇ ਵੀ ਵਿਦਿਆਰਥਣ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਕਾਲਜ ਦੇ ਸਮੂਹ ਅਧਿਆਪਕਾਂ ਅਤੇ ਨਾਨ - ਟੀਚਿੰਗ ਸਟਾਫ਼ ਨੇ ਵੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ’ਚ ਹੀ ਪੰਜਾਬ ਦਾ ਵਿਕਾਸ ਹੋਇਆ-ਅਕਾਲੀ ਆਗੂ
Ad Position 24