14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਿਰਮਲ ਸਿੰਘ ਨਿੰਮਾ ਵੜਿੰਗ ਬਾਜਾਖਾਨਾ ਦੇ ਸਰਕਲ ਪ੍ਰਧਾਨ ਨਿਯੁਕਤ

ਜੈਤੋ, 13 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਹਲਕਾ ਅਬਜ਼ਰਵਰ ਬਲਕਾਰ ਸਿੰਘ ਬਰਾੜ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ ਅਤੇ ਮਾਰਸ਼ਲਦੀਪ ਸਿੰਘ ਪਾਲੀ ਬਾਦਲ ਦੀ ਹਾਜ਼ਰੀ ਵਿਚ ਨਿਰਮਲ ਸਿੰਘ ਨਿੰਮਾ ਵੜਿੰਗ ਨੂੰ ਬਾਜਾਖਾਨਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਰਮਲ ਸਿੰਘ ਨਿੰਮਾ ਵੜਿੰਗ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਵਰਕਰਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-08-2026
ਜੈਤੋ, 13 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਹਲਕਾ ਅਬਜ਼ਰਵਰ ਬਲਕਾਰ ਸਿੰਘ ਬਰਾੜ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ ਅਤੇ ਮਾਰਸ਼ਲਦੀਪ ਸਿੰਘ ਪਾਲੀ ਬਾਦਲ ਦੀ ਹਾਜ਼ਰੀ ਵਿਚ ਨਿਰਮਲ ਸਿੰਘ ਨਿੰਮਾ ਵੜਿੰਗ ਨੂੰ ਬਾਜਾਖਾਨਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਰਮਲ ਸਿੰਘ ਨਿੰਮਾ ਵੜਿੰਗ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਵਰਕਰਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵ-ਨਿਯੁਕਤ ਸਰਕਲ ਪ੍ਰਧਾਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਜਥੇਬੰਦੀ ਨੂੰ ਬਾਜਾਖਾਨਾ ਖੇਤਰ ਵਿਚ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ ਵੜਿੰਗ ਤੇ ਜਸਪਾਲ ਸਿੰਘ ਕਾਟਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਸਾਬਕਾ ਚੇਅਰਮੈਨ ਬਰਗਾੜੀ, ਨੰਬਰਦਾਰ ਗੁਰਤੇਗਪਾਲ ਸਿੰਘ ਸੀਰਾ ਬਰਾੜ, ਗੁਰਮੀਤ ਸਿੰਘ ਬਰਾੜ ਜੈਤੋ, ਜਤਿੰਦਰ ਸਿੰਘ ਵਿੱਕੀ ਜਟਾਣਾ ਯੂਥ ਸਰਕਲ ਪ੍ਰਧਾਨ, ਹਰਜਿੰਦਰ ਸਿੰਘ ਬਿੱਲੂ ਵੜਿੰਗ, ਜਸਵੀਰ ਸਿੰਘ ਬਰਾੜ, ਭੁਪਿੰਦਰ ਸਿੰਘ, ਗੁਰਜੰਟ ਸਿੰਘ ਬਰਾੜ, ਸੁਖਦੇਵ ਸਿੰਘ ਬਰਾੜ, ਕੁਲਦੀਪ ਸਿੰਘ ਢਿੱਲੋਂ, ਜਗਸੀਰ ਸਿੰਘ ਢਿੱਲੋਂ, ਦਰਸ਼ਨ ਸਿੰਘ, ਜਸਵਿੰਦਰ ਸਿੰਘ ਢਿੱਲੋਂ, ਬਖਸ਼ੀਸ਼ ਸਿੰਘ ਸਾਬਕਾ ਸਰਪੰਚ ਮੱਲ੍ਹਾ, ਗੁਰਮੀਤ ਸਿੰਘ ਸਾਬਕਾ ਸਰਪੰਚ ਉਕੰਦਵਾਲਾ, ਬਿੱਟੂ ਬਾਜਵਾ ਸੇਢਾ ਸਿੰਘ ਵਾਲਾ, ਸੁਖਦੇਵ ਸਿੰਘ ਸਾਬਕਾ ਪ੍ਰਧਾਨ ਸਰਪੰਚ, ਸੱਤਪਾਲ ਸਿੰਘ ਸਾਬਕਾ ਰਾਊਵਾਲਾ, ਤਰਲੋਚਣ ਸਿੰਘ ਰੋਮਾਣਾ ਅਜੀਤ ਸਿੰਘ ਵਾਲਾ, ਗੁਲਸ਼ਨ ਸਿੰਘ ਸਾਬਕਾ ਸਰਪੰਚ ਰੋਮਾਣਾ ਅਜੀਤ ਸਿੰਘ ਵਾਲਾ, ਹਰਭਗਵਾਨ ਸਿੰਘ ਘਣੀਆ, ਅੰਮ੍ਰਿਤਪਾਲ ਸਿੰਘ, ਮਨੂੰ ਵੱਜ਼ ਵਾੜਾ ਭਾਈ ਕਾ, ਗੁਰਦਿੱਤ ਸਿੰਘ ਦਬੜ੍ਹੀਖਾਨਾ, ਕੁਲਦੀਪ ਸਿੰਘ, ਜਸਮੇਲ ਸਿੰਘ ਅਤੇ ਗੁਰਨਾਮ ਸਿੰਘ ਡੋਡ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਵਲੋਂ ਗ੍ਰੰਥੀ ਸਿੰਘ ਦੇ ਬੱਚਿਆਂ ਦੀ ਫ਼ੀਸ ਭਰੀ ਗਈ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ
Ad Position 24