13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐਨ.ਡੀ.ਪੀ.ਐਸ. ਐਕਟ ਅਧੀਨ ਜੇਲ੍ਹ ਅੰਦਰ ਬੰਦ ਕੈਦੀ ਦੀ ਇਲਾਜ ਦੌਰਾਨ ਮੌਤ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਐਨ. ਡੀ.

Ad Position 21
No active advertisement
ਅਜੀਤ ਡੈਸਕ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਐਨ.ਡੀ.ਪੀ.ਐਸ ਐਕਟ ਤਹਿਤ ਫ਼ਰੀਦਕੋਟ ਦੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਭੁਪਿੰਦਰ ਸਿੰਘ ਉਰਫ਼ ਭਿੰਦਾ ਜੋ ਕਿ ਫ਼ਰੀਦਕੋਟ ਦੇ ਕਸਬਾ ਕੋਟਕਪੂਰਾ ਦਾ ਰਹਿਣ ਵਾਲਾ ਸੀ ਅਤੇ ਜਿਸਦੇ ਖਿਲਾਫ਼ ਨਸ਼ਾ ਬਰਾਮਦਗੀ ਨੂੰ ਲੈ ਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਸੀ। ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸਦੇ ਵਿਵਹਾਰ ਵੀ ਠੀਕ ਨਹੀਂ ਸੀ। ਜਿਸ ਕਾਰਨ ਉਸ ਨੂੰ 29 ਜੁਲਾਈ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ 10 ਅਗਸਤ ਨੂੰ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਵਾਪਸ ਜੇਲ ਭੇਜਿਆ ਗਿਆ ਸੀ ਪਰ 11 ਅਗਸਤ ਨੂੰ ਮੁੜ ਉਸ ਦੀ ਹਾਲਤ ਖਰਾਬ ਹੋਣ ’ਤੇ ਉਸਨੂੰ ਜੇਲ੍ਹ ਦੇ ਅੰਦਰ ਬਣੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉੱਥੇ ਉਸਦੀ ਹਾਲਤ ਜ਼ਿਆਦਾ ਖਰਾਬ ਹੋਣ ’ਤੇ ਸਿਵਲ ਹਸਪਤਾਲ ਫ਼ਰੀਦਕੋਟ ਲਿਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਰੈਫ਼ਰ ਕੀਤਾ ਗਿਆ ਪਰ ਕੱਲ੍ਹ ਦੇਰ ਸ਼ਾਮ ਉਸ ਦੀ ਹਸਪਤਾਲ ਵਿਚ ਇਲਾਜ ਦੇ ਦੌਰਾਨ ਮੌਤ ਹੋ ਗਈ। ਫਿਲਹਾਲ ਜੇਲ ਪ੍ਰਸ਼ਾਸਨ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਜਿਸ ਵਲੋਂ ਉਸਦੇ ਪੋਸਟਮਾਰਟਮ ਨੂੰ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ’ਚ ਭਾਜਪਾ ਨੂੰ ਲੱਗਣ ਜਾ ਰਿਹਾ ਵੱਡਾ ਝਟਕਾ ਸਰਪੰਚ , ਪੰਚ , ਬਲਾਕ ਸੰਮਤੀ ਮੈਂਬਰ ਨੇ ਅਹੁਦਿਆਂ ਤੋਂ ਅਸਤੀਫ਼ਾ ਦੇਣ... ਅਗਲੀ ਖ਼ਬਰ 102 ਵਾਰ ਖੂਨ ਦਾਨ ਕਰਨ ’ਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਸਨਮਾਨਿਤ
Ad Position 24