ਆਜ਼ਾਦੀ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਨੇ ਤਿਰੰਗਾ ਲਹਿਰਾ ਕੇ ਇਸ ਦੀ ਸ਼ੁਰੂਆਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਨੇ ਤਿਰੰਗਾ ਲਹਿਰਾ ਕੇ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪਰੇਡ ਦੀਆਂ ਟੁਕੜੀਆਂ ਦਾ ਮੁਆਇਨਾ ਕੀਤਾ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵੇਖੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਆਜ਼ਾਦੀ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪਰੇਡ ਕਮਾਂਡਰ ਡੀ.ਐੱਸ.ਪੀ. ਜੋਰਾ ਸਿੰਘ ਕਾਗੜਾ ਦੀ ਅਗਵਾਈ ਵਿਚ ਟੁਕੜੀਆਂ ਨੇ ਭਾਗ ਲਿਆ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫ਼ੀ, ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਸਮਾਗਮ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਸੰਬੰਧੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ਼-ਸਫ਼ਾਈ, ਟ੍ਰੈਫ਼ਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਚ ਮਨਾਏ ਜਾਣ ਵਾਲੇ ਇਸ ਆਜ਼ਾਦੀ ਦਿਵਸ ਸਮਾਗਮ ਵਿਚ ਸ਼ਾਮਿਲ ਹੋ ਕੇ ਰੌਣਕਾਂ ਨੂੰ ਹੋਰ ਵਧਾਉਣ। ਇਸ ਮੌਕੇ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਐੱਸ.ਪੀ. (ਐੱਚ) ਹਰਕਮਲ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ, ਡੀ.ਐੱਸ.ਪੀ. ਲੰਬੀ ਹਰਬੰਸ ਸਿੰਘ ਧਾਲੀਵਾਲ, ਡੀ.ਐੱਸ.ਪੀ. ਰਸ਼ਪਾਲ ਸਿੰਘ, ਕਾਰਜ ਸਾਧਕ ਅਫ਼ਸਰ ਵਰੁਣ ਸਹੋਤਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਸੋਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਆਦਿ ਹਾਜ਼ਰ ਸਨ।