ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਪੁਤਲਾ ਫੂਕਿਆ
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਆਗੂ ਬਲਾਕ ਆਗੂ ਕਿਸਾਨ ਵੀਰਾਂ ਤੇ ਮਾਤਾਵਾਂ ਨੇ ਹਾਜ਼ਰੀ ਭਰੀ। ਇਸ ਮੌਕੇ ਰੁਪਿੰਦਰ ਸਿੰਘ ਡੋਹਕ ਤੇ ਅਵਤਾਰ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ ਨੇ ਕਿਹਾ ਕਿ ਕਿਸਾਨੀ ਤੇ ਅਹਿਮ ਮਸਲਿਆਂ ਨੂੰ ਲੈ ਕੇ ਇਕ ਸਤੰਬਰ ਤੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ।
ਬ
ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ 80ਵਾਂ ਅਜ਼ਾਦੀ ਦਿਵਸ ਮਨਾਉਣ ਸਮੇਂ ਹਾਜ਼ਰ ਵਿਦਿਆਰਥੀ। ਅਜੀਤ ਤਸਵੀਰ
15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਆਗੂ ਬਲਾਕ ਆਗੂ ਕਿਸਾਨ ਵੀਰਾਂ ਤੇ ਮਾਤਾਵਾਂ ਨੇ ਹਾਜ਼ਰੀ ਭਰੀ। ਇਸ ਮੌਕੇ ਰੁਪਿੰਦਰ ਸਿੰਘ ਡੋਹਕ ਤੇ ਅਵਤਾਰ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ ਨੇ ਕਿਹਾ ਕਿ ਕਿਸਾਨੀ ਤੇ ਅਹਿਮ ਮਸਲਿਆਂ ਨੂੰ ਲੈ ਕੇ ਇਕ ਸਤੰਬਰ ਤੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ। ਜਥੇਬੰਦੀਆਂ ਨੇ ਸਰਕਾਰ ਨੂੰ ਸਪੱਸ਼ਟ ਕੀਤਾ ਹੈ ਤਾਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਦੇ ਹੱਲ ਲਈ ਤੁਰੰਤ ਠੋਸ ਕਦਮ ਚੁੱਕਣੇ ਪੈਣਗੇ। ਆਗੂਆਂ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਨਹੀਂ ਬਣਾਈ ਗਈ, ਇਸ ਲਈ ਇਸ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਲੈਂਡ ਪੂਲਿੰਗ ਪਾਲਿਸੀ ਨੂੰ ਪੰਜਾਬ ਦੇ ਕਿਸਾਨ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਣਗੇ। ਪੰਜਾਬ ਦੇ ਪਾਣੀਆਂ ਦੇ ਮਸਲੇ ਦਾ ਪੱਕਾ ਹੱਲ ਕੀਤਾ ਜਾਵੇ, ਦਰਿਆਈ ਸਰੋਤਾਂ ਨਾਲ ਜੁੜੇ ਮਸਲਿਆਂ ਨੂੰ ਲਟਕਾਉਣ ਦੀ ਬਜਾਏ ਕੇਂਦਰ ਸਰਕਾਰ ਗੰਭੀਰਤਾ ਨਾਲ ਦਖ਼ਲ ਦੇ ਕੇ ਹੱਲ ਕਰੇ। ਜਸਕਰਨ ਸਿੰਘ ਬੂੜਾ ਗੁੱਜਰ ਨੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀਆਂ ਪੁੱਟੀਆਂ ਹੋਈਆਂ ਸੜਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਸਾਰੀਆਂ ਸੜਕਾਂ ਪੁੱਟਣ ਦੀ ਬਜਾਏ, ਇਕ ਸੜਕ ਨੂੰ ਪੱਟ ਕੇ ਸੀਵਰੇਜ਼ ਪਾ ਦਿੰਦੇ ਤਾਂ ਆਮ ਨਿੱਤ ਦੇ ਆਉਣ-ਜਾਣ ਵਾਲੇ ਨਾਗਰਿਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀ ਵਿਚ ਵੀ ਕੁਝ ਕੁ ਦੁਕਾਨਦਾਰਾਂ ਵਲੋਂ ਰੇਤਾ ਬੱਜਰੀ ਸੁੱਟ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਸ ਨਾਲ ਆਮ ਨਾਗਰਿਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰੇਤਾ ਬੱਜਰੀ ਤੁਰੰਤ ਚੁਕਵਾ ਕੇ ਮੰਡੀ ਦੀ ਜਗ੍ਹਾ ਨੂੰ ਸਾਫ਼ ਕਰਵਾਇਆ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਵਲੋਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕਿਸਾਨ ਆਗੂ ਗੁਰਮੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਜਗਸੀਰ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ, ਸਵਰਨ ਸਿੰਘ ਭੁਲੇਰੀਆ ਜ਼ਿਲ੍ਹਾ ਮੀਤ ਪ੍ਰਧਾਨ, ਬਹਾਲ ਸਿੰਘ ਬਲਾਕ ਪ੍ਰਧਾਨ ਮਲੋਟ, ਨਛੱਤਰ ਸਿੰਘ ਬਲਾਕ ਪ੍ਰਧਾਨ ਗਿੱਦੜਬਾਹਾ, ਸ਼ਬੇਗ ਸਿੰਘ ਬਲਾਕ ਪ੍ਰਧਾਨ ਬਰੀਵਾਲਾ, ਸ਼ੇਰਬਾਜ ਸਿੰਘ, ਸਿਕੰਦਰ ਸਿੰਘ, ਸੁਖਜਿੰਦਰ ਸਿੰਘ, ਸੁਖਮੰਦਰ ਸਿੰਘ, ਸਰਬਜੀਤ ਸਿੰਘ ਖ਼ਾਲਸਾ, ਅਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ।