ਚੰਦਰ ਮਾਡਲ ਹਾਈ ਸਕੂਲ ਵਿਖੇ ਤਿਰੰਗਾ ਯਾਤਰਾ ਕੱਢੀ
ਮਲੋਟ, 14 ਅਗਸਤ (ਪਾਟਿਲ)-ਚੰਦਰ ਮਾਡਲ ਹਾਈ ਸਕੂਲ ਵਿਖੇ 80ਵੇਂ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਵਿਦਿਆਰਥੀਆਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਨਾਲ ਨਮਨ ਕੀਤਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਤਿਰੰਗਾ ਲਹਿਰਾਇਆ।
ਚ
ਚੰਦਰ ਮਾਡਲ ਹਾਈ ਸਕੂਲ ਵਿਖੇ ਤਿਰੰਗਾ ਯਾਤਰਾ ਕੱਢਣ ਮੌਕੇ ਵਿਦਿਆਰਥੀ ਅਤੇ ਹੋਰ। ਤਸਵੀਰ:ਪਾਟਿਲ
15-08-2026
ਮਲੋਟ, 14 ਅਗਸਤ (ਪਾਟਿਲ)-ਚੰਦਰ ਮਾਡਲ ਹਾਈ ਸਕੂਲ ਵਿਖੇ 80ਵੇਂ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਵਿਦਿਆਰਥੀਆਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਨਾਲ ਨਮਨ ਕੀਤਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਤਿਰੰਗਾ ਲਹਿਰਾਇਆ। ਤਿਰੰਗਾ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਨਾਅਰੇ ਲਗਾਉਂਦੇ ਹੋਏ ਲੋਕਾਂ ਦੇ ਮਨਾਂ ਵਿਚ ਦੇਸ਼ ਪ੍ਰੇਮ ਤੇ ਰਾਸ਼ਟਰੀ ਏਕਤਾ ਦੀ ਭਾਵਨਾ ਜਗਾਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਅਤੇ ਮੁੱਖ ਅਧਿਆਪਕਾ ਰਜਨੀ ਸੁਥਾਰ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਸੰਗਰਾਮ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈਣ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੀਰਪਾਲ ਕੌਰ, ਸ਼ਵੇਤਾ ਮੱਕੜ, ਨਵਜੋਤਪ੍ਰੀਤ ਕੌਰ, ਕੰਚਨ ਬਾਲਾ, ਮੀਨੂੰ ਬਾਲਾ, ਜੋਤੀ ਕਟਾਰੀਆ, ਸਿਮਰਜੀਤ ਕੌਰ, ਪੂਜਾ ਰਾਣੀ, ਵੀਰਪਾਲ ਕੌਰ, ਪੂਜਾ ਸ਼ਰਮਾ, ਸਾਨੀਆ, ਕਿਰਨਦੀਪ ਕੌਰ, ਮਨਜੀਤ ਕੌਰ, ਅਮਨਦੀਪ, ਸਨੇਹਾ ਮਾਰੀਆ, ਜੋਤੀ ਕਾਲੜਾ ਅਤੇ ਰਿਤੂ ਬਾਲਾ ਮੌਜੂਦ ਸਨ।