14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡੀ.ਏ.ਵੀ. ਸਕੂਲ ਵਿਖੇ ਆਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਡੀ. ਏ.

Ad Position 21
No active advertisement
ਅਜੀਤ ਡੈਸਕ 15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸੁਤੰਤਰਤਾ ਦਿਵਸ ਅਤੇ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਰਮਨ ਗਿਰਧਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਤੀਜ ਦੇ ਮੌਕੇ ’ਤੇ ਸਰੋਜ ਰਾਣੀ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ, ਉਨ੍ਹਾਂ ਦੇ ਨਾਲ ਰੇਖਾ ਗਿਰਧਰ ਤੇ ਸ਼੍ਰੇਆ ਗਿਰਧਰ ਮੌਜੂਦ ਸਨ। ਆਜ਼ਾਦੀ ਦਿਵਸ ਦੇ ਮੌਕੇ ’ਤੇ ਬੂਟੇ ਲਗਾਏ ਗਏ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵਿਚ ਗਿੱਧਾ, ਭੰਗੜਾ ਤੇ ਹੋਰ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਅਧਿਆਪਕਾਵਾਂ ਦਾ ਗਿੱਧਾ ਵੀ ਬਹੁਤ ਸ਼ਾਨਦਾਰ ਰਿਹਾ। ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ ਅਤੇ ਬੱਚਿਆਂ ਦੀਆਂ ਮਾਵਾਂ ਵਿਚ ਸੁੰਦਰ ਮਹਿੰਦੀ, ਲੰਬੇ ਵਾਲ, ਪੰਜਾਬੀ ਜੁੱਤੀ ਆਦਿ ਮੁਕਾਬਲੇ ਕਰਵਾਏ ਗਏ। ਮਿਸ ਤੀਜ ਦਾ ਤਾਜ ਜਸਮੀਤ ਕੌਰ ਕਲਾਸ ਪੰਜਵੀਂ ਦੇ ਸਿਰ ’ਤੇ ਸਜਿਆ। ਅੰਤ ਵਿਚ ਪ੍ਰਿੰਸੀਪਲ ਰਾਜੀਵ ਚੁੱਘ ਨੇ ਸਾਰੇ ਮਹਿਮਾਨਾਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਅੰਤ ਵਿਚ ਬੱਚਿਆਂ ਮਾਪਿਆਂ ਤੇ ਅਧਿਆਪਕਾਂ ਸਭ ਨੂੰ ਖੀਰ ਪੂੜੇ ਵੰਡੇ ਗਏ। ਇਸ ਮੌਕੇ ਸਰੋਜ ਗਿਰਧਰ ਨੇ 6100 ਰੁਪਏ ਸਕੂਲ ਨੂੰ ਦਾਨ ਵਜੋਂ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣ ਲਈ ਥਾਣਾ... ਅਗਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ਤਿਰੰਗਾ ਯਾਤਰਾ ਕੱਢੀ
Ad Position 24