ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੋਰੀ ਦੇ ਦੋਸ਼ਾਂ ਤਹਿਤ ਇਕ ਕਾਬੂ
ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਡੋਡ ਵਿਖੇ ਗੁਰਦੁਆਰਾ ਸਾਹਿਬ ਵਿਚ ਗੋਲਕ ਤੋੜ ਕੇ ਚੋਰੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਦੇ ਹੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਪੁਲਿਸ ਵਲੋਂ ਗੋਲਕ ’ਚੋਂ ਕੱਢੀ ਭਾਨ ਬਰਾਮਦ ਕੀਤੀ ਗਈ ਹੈ ਅਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਡੋਡ ਵਿਖੇ ਗੁਰਦੁਆਰਾ ਸਾਹਿਬ ਵਿਚ ਗੋਲਕ ਤੋੜ ਕੇ ਚੋਰੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਦੇ ਹੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਪੁਲਿਸ ਵਲੋਂ ਗੋਲਕ ’ਚੋਂ ਕੱਢੀ ਭਾਨ ਬਰਾਮਦ ਕੀਤੀ ਗਈ ਹੈ ਅਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਬੂਟਾ ਸਿੰਘ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਅਰਸ਼ਦੀਪ ਸਿੰਘ ਪੁੱਤਰ ਭਾਗ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਕਥਿਤ ਤੌਰ ’ਤੇ ਗੋਲਕ ਭੰਨ ਕੇ ਵਿਚੋਂ ਪੈਸੇ ਚੋਰੀ ਕੀਤੇ ਗਏ ਹਨ ਅਤੇ ਉਹ ਚੋਰੀ ਕਰ ਕੇ ਬਾਰੀ ਵਿਚ ਦੀ ਭੱਜ ਗਿਆ। ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਗੋਲਕ ’ਚੋਂ ਕੱਢੇ ਗਏ 243 ਰੁਪਏ ਦੇ ਸਿੱਕੇ ਵੀ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।