19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 18-08-2026
ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਜਹਾਜ਼ ਗਰਾਊਂਡ, ਫ਼ਰੀਦਕੋਟ ਨਜ਼ਦੀਕ ਨਾਕੇ ’ਤੇ ਸਨ ਤਾਂ ਸਾਹਿਲਪ੍ਰੀਤ ਸਿੰਘ ਪੁੱਤਰ ਤੇਜਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 10 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਸਰਹਿੰਦ ਨਹਿਰ ਪੁੱਲ ਮਚਾਕੀ ਮੱਲ ਸਿੰਘ ਰੋਡ ਤੋਂ ਗੁਰਜੀਤ ਸਿੰਘ ਉਰਫ਼ ਬਿੱਲੀ ਪੁੱਤਰ ਗੁਰਦੇਵ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ, ਜਿਸ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਇਕਾਈ ਗੁਰੂਹਰਸਹਾਏ ਨੇ ਮੋਬਾਈਲ ਵੈਨ ਰਾਹੀਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਜਿੰਮ ਵਾਲੀਆਂ ਕੁੜੀਆ ਨੇ ਜਿੰਮ ’ਚ ਹੀ ਤੀਆਂ ਦਾ ਤਿਉਹਾਰ ਮਨਾਇਆ
Ad Position 24