18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਡੀ.ਸੀ.ਐਮ. ਸਕੂਲ ’ਚ ਆਜ਼ਾਦੀ ਦਿਵਸ ਮਨਾਇਆ

ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ)-ਡੀ. ਸੀ.

Ad Position 21
No active advertisement
ਅਜੀਤ ਡੈਸਕ 19-08-2026
ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ)-ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਨੂੰ ਬੜੇ ਹੀ ਉਤਸ਼ਾਹ, ਦੇਸ਼-ਭਗਤੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ਰੰਸੀਪਲ ਮੀਨਾਕਸ਼ੀ ਸ਼ਰਮਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ, ਜਿਸ ਨੇ ਸਮਾਗਮ ਵਿਚ ਦੇਸ਼-ਭਗਤੀ ਦਾ ਜ਼ਜ਼ਬਾ ਹੋਰ ਵਧਾ ਦਿੱਤਾ। ਇਸ ਮੌਕੇ ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੰਦਿਆਂ ਆਜ਼ਾਦੀ ਦੀ ਮਹੱਤਤਾ, ਦੇਸ਼ ਪ੍ਰਤੀ ਜ਼ਿੰਮੇਵਾਰੀ ਅਤੇ ਇਕ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਚੇਅਰਪਰਸਨ ਕਾਜਲ ਮਿੱਤਲ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਲਾਸ 9ਵੀਂ ਤੋਂ 12ਵੀਂ ਤੱਕ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਝ ਵਿਦਿਆਰਥੀਆਂ ਨੇ ਦੇਸ਼ ਰੰਗੀਲਾ ਤੇ ਖੂਬਸੂਰਤ ਡਾਂਸ ਦੀ ਪੇਸ਼ਕਾਰੀ ਕੀਤੀ। ਸਮਾਗਮ ਦੇ ਅੰਤ ਵਿਚ ਸਕੂਲ ਮੈਨੇਜਮੈਂਟ ਅਤੇ ਪਿ੍ਰੰਸੀਪਲ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਠਿਆਈਆਂ ਵੰਡ ਕੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਫ਼ਰੀਦਕੋਟ ਨੇ ਆਰਮੀ ਸਟੇਸ਼ਨ ’ਚ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਕਾਨਿਆਂਵਾਲੀ ਖੁਰਦ ਵਿਖੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ
Ad Position 24